ਕੈਨੇਡਾ ਤੋਂ ਆਈ ਦੁਖ਼ਦਾਈ ਖ਼ਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਦਰਦਨਾਕ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਪਿਆਂ ਦਾ ਰੋ-ਰੋ ਬੁਰਾ ਹਾਲ

Sharn

 

ਜਲੰਧਰ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( A Punjabi youth who went to  canada  for a living died) ਵਿਚ ਜਾ ਪੈਂਦੇ ਹਨ।

 

 

ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲੰਘੇ ਮੰਗਲਵਾਰ ਨੂੰ ਉਨਟਾਰੀਓ (ਕੈਨੇਡਾ) ਦੇ ਹਾਈਵੇ 401 ਦੇ ਵੇਸਟਬਾਉਂਡ ਅਤੇ ਸਾਉਥ ਗਲੈਨਗੈਰੀ ਉਨਟਾਰੀਓ ਵਿਖੇ ਨੌਜਵਾਨ ਦਾ ਟਰੱਕ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਿਆ।

ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਸ਼ਰਨ ਵਜੋਂ ਹੋਈ ਹੈ। ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ  ਧਾਰੀਵਾਲ ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੀ ਰੋ-ਰੋ ਬੁਰਾ ਹਾਲ ਹੈ।