Faridkot News: ਪੰਜਾਬ 'ਚ ਠੰਢ ਦਾ ਕਹਿਰ, ਔਰਤ ਨੇ ਚਾਹ ਪੀਣ ਤੋਂ ਬਾਅਦ ਤੋੜਿਆ ਦਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Faridkot News: ਸਬਜ਼ੀਦੇਵੀ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

A woman died due to cold in faridkot news in punjabi

A woman died due to cold in faridkot news in punjabi : ਫਰੀਦਕੋਟ 'ਚ ਠੰਢ ਕਾਰਨ ਇਕ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਪਛਾਣ ਫਰੀਦਕੋਟ ਸ਼ਹਿਰ ਦੇ ਨਾਲ ਲੱਗਦੀ ਜੋਤਰਾਮ ਕਲੋਨੀ ਦੀ ਰਹਿਣ ਵਾਲੀ ਸਬਜ਼ੀਦੇਵੀ ਵਜੋਂ ਹੋਈ ਹੈ। ਚਸ਼ਮਦੀਦਾਂ ਮੁਤਾਬਕ ਜਦੋਂ ਔਰਤ ਫਰੀਦਕੋਟ ਬੱਸ ਸਟੈਂਡ 'ਤੇ ਪਹੁੰਚੀ ਤਾਂ ਉਹ ਠੰਢ ਨਾਲ ਕੰਬ ਰਹੀ ਸੀ। ਇਸ ਦੌਰਾਨ ਉਸ ਨੂੰ ਚਾਹ ਪੀਣ ਲਈ ਦਿੱਤੀ ਗਈ ਪਰ ਬੈਂਚ 'ਤੇ ਹੀ ਕੰਬਦੇ ਹੋਏ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Nawanshahr Accident News: ਕਾਰ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਦੋ ਵਿਅਕਤੀਆਂ ਦੀ ਹੋਈ ਮੌਤ 

ਪਹਿਲਾਂ ਤਾਂ ਕਈ ਘੰਟੇ ਤੱਕ ਮ੍ਰਿਤਕ ਔਰਤ ਦੀ ਸ਼ਨਾਖਤ ਨਹੀਂ ਹੋ ਸਕੀ ਸੀ ਪਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿਤਾ। ਇਸ ਦੌਰਾਨ ਉਸ ਦੀ ਫੋਟੋ ਦੇ ਆਧਾਰ 'ਤੇ ਸ਼ਨਾਖਤ ਸ਼ੁਰੂ ਕੀਤੀ ਗਈ ਤਾਂ ਪਤਾ ਲੱਗਾ ਕਿ ਉਕਤ ਔਰਤ ਆਰਥਿਕ ਤੌਰ 'ਤੇ ਕਾਫੀ ਕਮਜ਼ੋਰ ਸੀ। ਉਹ ਰੋਜ਼ੀ-ਰੋਟੀ ਦੀ ਭਾਲ ਵਿੱਚ ਭਟਕ ਰਹੀ ਸੀ ਪਰ ਕੜਾਕੇ ਦੀ ਠੰਢ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Batala News: ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ 

ਹਾਲਾਂਕਿ ਪ੍ਰਸ਼ਾਸਨ ਵੱਲੋਂ ਰੈਣ ਬਸੇਰਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਜਾਣਕਾਰੀ ਦੀ ਘਾਟ ਕਾਰਨ ਲੋੜਵੰਦ ਲੋਕ ਰੈਣ ਬਸੇਰੇ ਤੱਕ ਨਹੀਂ ਪਹੁੰਚ ਪਾਉਂਦ। ਪਰ ਜਦੋਂ ਤੋਂ ਸ਼ਹਿਰ ਵਾਸੀਆਂ ਨੂੰ ਪਤਾ ਲੱਗਾ ਹੈ ਕਿ ਉਕਤ ਔਰਤ ਦੀ ਮੌਤ ਠੰਢ ਕਾਰਨ ਹੋਈ ਹੈ। ਲੋਕ ਸਮਾਜਿਕ ਸੰਸਥਾਵਾਂ ਨੂੰ ਸਵਾਲ ਪੁੱਛ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from A woman died due to cold in faridkot news in punjabi , stay tuned to Rozana Spokesman)