Bathinda News : ਬਠਿੰਡਾ ਪੁਲਿਸ ਨੇ ਨਸ਼ਾ ਤਸਕਰ ਦੀ 8 ਕਰੋੜ ਰੁਪਏ ਦੀ ਜਾਇਦਾਦ ਨੂੰ ਕੀਤਾ ਅਟੈਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bathinda News : ਮੁਲਜ਼ਮਾਂ ਕੋਲੋਂ 3200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ

ਬਠਿੰਡਾ ਪੁਲਿਸ ਨੇ ਨਸ਼ਾ ਤਸਕਰ ਦੀ ਜਾਇਦਾਦ ਐਟਚ ਕਰਦੇ ਹੋਏ

Bathinda News in Punjabi : ਬਠਿੰਡਾ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ ਪੰਜਾਬ ਜੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਹਰਜੀਤ ਸਿੰਘ, ਆਈ.ਪੀ.ਐੱਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਅਮਨੀਤ ਕੌਂਡਲ, ਆਈ.ਪੀ.ਐੱਸ, ਐੱਸ.ਐੱਸ.ਪੀ. ਬਠਿੰਡਾ, ਨਰਿੰਦਰ ਸਿੰਘ, ਪੀ.ਪੀ.ਐੱਸ ਐੱਸ.ਪੀ (ਸਿਟੀ) ਬਠਿੰਡਾ ਦੀ ਨਿਗਰਾਨੀ ਹੇਠ ਇੰਚਾਰਜ ਐਫ.ਆਈ.ਯੂ (Finicial Investigation Unit) ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਦੀਆਂ ਜਿਹਨਾਂ ਪਾਸੋਂ ਕਮਰਸ਼ੀਅਲ ਮਾਤਰਾ ਵਿੱਚ ਨਸ਼ੇ ਬਰਾਮਦਗੀ ਹੋਈ ਹੈ ਫਰੀਜ ਕਰਵਾਏ ਹਨ।

ਜ਼ਿਲ੍ਹਾ ਬਠਿੰਡਾ ’ਚ ਪੁਲਿਸ ਫੋਰਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕਰਕੇ ਸ਼ੱਕੀ ਪੁਰਸ਼ਾਂ ਦੇ ਠਿਕਾਣਿਆ ’ਤੇ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ। ਇਸੇ ਤਰ੍ਹਾਂ ਹੀ ਪੁਲਿਸ ਟੀਮਾਂ ਵੱਲੋਂ ਪਿੰਡਾਂ ਅਤੇ ਵੱਖ-ਵੱਖ ਕਸਬਿਆਂ ’ਚ ਲੋਕਾਂ ਨਾਲ ਸਿੱੱਧਾ ਰਾਬਤਾ ਕਾਇਮ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾਂ ਖਿਲਾਫ਼ ਸਖ਼ਤ ਨਾਲ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾਂ ’ਚ ਭੇਜਿਆ ਜਾ ਰਿਹਾ ਹੈ।

ਬਠਿੰਡਾ ਪੁਲਿਸ ਵੱਲੋਂ ਜਿਹਨਾਂ ਨਸ਼ਾ ਤਸਕਰਾਂ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਕਮਰਸ਼ੀਅਲ ਮਾਤਰਾ ਦੇ ਮੁੱਕਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀ ਬਣਾਈ ਗਈ ਅਣ-ਅਧਿਕਾਰਿਤ ਚੱਲ/ਅਚੱਲ ਜਾਇਦਾਦ ਅਤੇ ਡਰੱਗ ਮਨੀ ਨੂੰ ਫ਼ਰੀਜ ਕਰਾਉਣ ਲਈ 68-ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।

ਅਮਨੀਤ ਕੌਂਡਲ, ਆਈ.ਪੀ.ਐੱਸ ਐੱਸ.ਐੱਸ.ਪੀ. ਬਠਿੰਡਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਂਦੇ ਹੋਏ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਖੇ ਬਠਿੰਡਾ ਪੁਲਿਸ ਵੱਲੋਂ ਕੁੱਲ 63 ਕੇਸ ਐੱਨ.ਡੀ.ਪੀ.ਐੱਸ ਐਕਟ ਤਹਿਤ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ, ਜਿਹਨਾਂ ’ਚੋਂ 59 ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸੋਂ ਪੱਕਾ ਹੋ ਚੁੱਕੇ ਹਨ, ਜਿਹਨਾਂ ’ਚੋਂ ਪ੍ਰਦੀਪ ਕੁਮਾਰ ਪੁੱਤਰ ਭੋਲਾ ਸਿੰਘ ਵਾਸੀ ਮੰਡੀ ਕਲਾਂ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ ਥਾਣਾ ਬਾਲਿਆਂਵਾਲੀ ਵਿਖੇ ਦਰਜ ਹੈ, ਜਿਸ ਪਾਸੋਂ 3200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ, ਇਸ ਖਿਲਾਫ਼ ਦਰਜ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਗਿਆ ਸੀ। ਜਿਸਦੇ ਦੇ ਆਰਡਰ ਮੌਸੂਲ ਹੋਣ ਤੇ ਇਸਦੀ 7 ਕੁਨਾਲਾਂ 19 ਮਰਲੇ ਜ਼ਮੀਨ ਨੂੰ ਫ਼ਰੀਜ ਕੀਤਾ ਗਿਆ।

ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਵੀ ਨਸ਼ਾ ਵੇਚਦਾ ਜਾਂ ਕੋਈ ਨਸ਼ੇ ਦਾ ਆਦੀ ਹੈ ਤੁਸੀ ਉਸਦੀ ਜਾਣਕਾਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 75080-09080 ਪਰ ਵੱਟਸਐਪ ਜਾਂ ਫੋਨ ਰਾਹੀ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

(For more news apart from Bathinda Police has frozen the property worth Rs 8 crore of drug smugglers News in Punjabi, stay tuned to Rozana Spokesman)