ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 20 IAS ਤੇ 6 PCS ਅਧਿਕਾਰੀਆਂ ਦੇ ਕੀਤੇ ਤਬਾਦਲੇ
ਪਟਿਆਲਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਬਰਨਾਲਾ ਦੇ ਡੀ.ਸੀ. ਬਦਲੇ
Big reshuffle by Punjab government
ਚੰਡੀਗੜ੍ਹ: ਪੰਜਾਬ ਵਿਚ ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ 26 ਵੱਡੇ ਅਫ਼ਸਰਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ। 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਇੱਧਰੋਂ-ਉੱਧਰ ਕੀਤਾ ਗਿਆ ਹੈ। ਹੁਕਮਾਂ ਮੁਤਾਬਕ ਪਟਿਆਲਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ ਦੀ ਬਦਲੀ ਹੋਈ ਹੈ। ਇਸ ਦੇ ਨਾਲ ਹੀ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਵੀ ਬਦਲੀ ਕਰ ਦਿੱਤੀ ਗਈ ਹੈ।