ਕੇਂਦਰ ਦੇ ਖੇਤੀ ਕਾਨੂੰਨਾਂ ਅਤੇ ਕਰਜ਼ੇ ਤੋਂ ਦੁਖੀ ਪਿਉ-ਪੁੱਤ ਨੇ ਕੀਤੀ ਖ਼ੁਦਕੁਸ਼ੀ

ਏਜੰਸੀ

ਖ਼ਬਰਾਂ, ਪੰਜਾਬ

ਕੇਂਦਰ ਦੇ ਖੇਤੀ ਕਾਨੂੰਨਾਂ ਅਤੇ ਕਰਜ਼ੇ ਤੋਂ ਦੁਖੀ ਪਿਉ-ਪੁੱਤ ਨੇ ਕੀਤੀ ਖ਼ੁਦਕੁਸ਼ੀ

image

ਗੜ੍ਹਦੀਵਾਲਾ, 20 ਫ਼ਰਵਰੀ (ਹਰਪਾਲ ਸਿੰਘ): ਦਸੂਹਾ ਦੇ ਪਿੰਡ ਮੁਹੱਦੀਪੁਰ ਦੇ ਕਿਸਾਨ ਪਿਉ-ਪੁੱਤਰ ਨੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਵਲੋਂ ਕਰਜ਼ਾ ਮੁਆਫ਼ ਨਾ ਕਰਨ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਦੋਨਾਂ ਮ੍ਰਿਤਕ ਕਿਸਾਨਾਂ ਦੀ ਪਛਾਣ ਨੰਬਦਰਾਰ ਜਗਤਾਰ ਸਿੰਘ ਅਤੇ ਉਸ ਦੇ ਪੁੱਤਰ ਕਿਰਪਾਲ ਸਿੰਘ ਦੇ ਰੂਪ ਵਿਚ ਹੋਈ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਹੈ।  ਪੁਲਿਸ ਨੂੰ ਇਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ। 
ਖ਼ੁਦਕੁਸ਼ੀ ਕਰਨ ਤੋਂ ਪਹਿਲਂ ਪਿਉ-ਪੁੱਤ ਵਲੋਂ ਲਿਖੇ ਗਏ ਖ਼ੁਦਕੁਸ਼ੀ ਨੋਟ ਵਿਚ ਲਿਖਿਆ ਗਿਆ ਹੈ, ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਧੱਕੇ ਖਾ ਰਹੇ ਹਨ ਅਤੇ ਸਰਕਾਰ ਕਿਸਾਨਾਂ ਨੂੰ ਬਰਬਾਦ ਕਰ ਰਹੀ ਹੈ। ਇਸ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੈ। ਇਸ ਦੇ ਨਾਲ ਹੀ ਇਹ ਵੀ ਲਿਖਿਆ ਹੈ ਕਿ ਕੈਪਟਨ ਸਰਕਾਰ ਨੇ ਕਰਜ਼ੇ ਮੁਆਫ਼ ਨਹੀਂ ਕੀਤੇ ਹਨ। ਸਾਡੀ ਇਕ ਏਕੜ ਦੀ ਜ਼ਮੀਨ ਹੈ, ਸਾਡਾ ਕਰਜ਼ਾ ਵੀ ਮੁਆਫ਼ ਨਹੀਂ ਹੋਇਆ ਜਿਸ ਕਰ ਕੇ ਅਸੀ ਖ਼ੁਦਕੁਸ਼ੀ ਕਰ ਰਹੇ ਹਾਂ। ਐਸ.ਐਚ.ਓ. ਦਸੂਹਾ ਮਲਕੀਅਤ ਸਿੰਘ  ਨੇ ਦਸਿਆ ਕਿ ਇੰਦਰਪਾਲ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਪੁਲਿਸ ਵਲੋਂ 174 ਧਾਰਾ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਲਾਸ਼ਾਂ ਦਾ ਸਿਵਲ ਹਸਪਤਾਲ ਦਸੂਹਾ ਵਿਖੇ ਪੋਸਟਮਾਰਟਮ ਕਰਨ  ਉਪਰੰਤ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿਤੀਆਂ ਗਈਆਂ ਹਨ ਅਤੇ ਉਨ੍ਹਾਂ ਦਾ ਪਿੰਡ ਮਹੱਦੀਪੁਰ ਵਿਖੇ ਅੰਤਮ ਸਸਕਾਰ ਕਰ ਦਿਤਾ ਗਿਆ ਹੈ। 
ਫੋਟੋ:ਈਮੇਲ ਕੀਤੀ ਗਈ-07