ਲੋਹੇ ਦੀ ਰਾਡ ਨਾਲ ਪਤਨੀ ਦਾ ਕਤਲ ਕਰਨ ਬਾਅਦ ਪੁੱਤਰ ਸਮੇਤ ਪਤੀ ਫ਼ਰਾਰ
ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਸਰਾਏ ਅਮਾਨਤ ਖਾਂ- ਪੰਜਾਬ ਵਿਚ ਕਤਲ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਤਾਜਾ ਮਾਮਲਾ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਚਾਹਲ ਤੋਂ ਸਾਹਮਣੇ ਆਇਆ ਹੈ। ਇਸ ਪਿੰਡ ਵਿਚ ਪਤੀ ਵਲੋਂ ਆਪਣੀ ਪਤਨੀ ਦਾ ਕਤਲ ਕਰਨ ਦੀ ਖ਼ਬਰ ਮਿਲੀ ਹੈ।
ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਮੁਤਾਬਿਕ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੇਜਰ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਦਾ ਲੋਹੇ ਦੀ ਰਾਡ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਮੇਜਰ ਸਿੰਘ ਛੋਟੇ ਲੜਕੇ ਯੋਧਬੀਰ ਨੂੰ ਨਾਲ ਲੈ ਕੇ ਫ਼ਰਾਰ ਹੋ ਗਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਵੀ ਦਸੂਹਾ 'ਚ ਦਿਲ ਦਹਿਲਾਉਣ ਵਾਲੀ ਘਟਨਾ ਵੇਖਣ ਨੂੰ ਮਿਲੀ ਹੈ। ਇਸ ਵਿਚਕਾਰ ਕਿਸਾਨ ਪਿਓ- ਪੁੱਤਰ ਨੇ ਕਰਜ਼ੇ ਤੋਂ ਤੰਗ ਅਤੇ ਲਾਗੂ ਹੋਏ ਕਾਨੂੰਨਾਂ ਤੋਂ ਪਰੇਸ਼ਾਨ ਹੋ ਕੇ ਆਤਮ ਹੱਤਿਆ ਕਰ ਲਈ। ਦੱਸਣਯੋਗ ਹੈ ਕਿ ਇਹ ਦੋਵੇਂ ਕਿਸਾਨ ਪਿਉ ਪੁੱਤਰ ਦਸੂਹਾ ਦੇ ਪਿੰਡ ਮੱਦੀਪੁਰ ਦੇ ਰਹਿਣ ਵਾਲੇ ਸਨ।