ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਸ਼ਹੂਰ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ
ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
Famous Bollywood actor Arjun Rampal paid obeisance at Sri Darbar Sahib
ਅੰਮ੍ਰਿਤਸਰ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਰਜੁਨ ਰਾਮਪਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਨਸਤਕ ਹੋਏ। ਜਿਥੇ ਉਹਨਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਗੁਰੂਨਗਰੀ ਆਉਂਦੇ ਹਨ ਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਜ਼ਰੂਰ ਪਹੁੰਚਦੇ ਹਨ। ਅੱਜ ਵੀ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ।
ਅਤੇ ਉਨ੍ਹਾਂ ਸੰਸਾਰ ਭਰ ਦੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਅਲੌਕਿਕ ਸ਼ਾਂਤੀ ਦੇ ਅਨੁਭਵ ਨਾਲ ਮਨ ਬਹੁਤ ਹੀ ਖੁਸ਼ ਹੋਇਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ ਹੈ।