ਕਾਂਗਰਸ ਪਾਰਟੀ ਨੂੰ ਲੋਕਾਂ ਨੇ ਵੱਡਾ ਹੁੰਗਾਰਾ ਦਿਤਾ : ਚੰਨੀ

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸ ਪਾਰਟੀ ਨੂੰ ਲੋਕਾਂ ਨੇ ਵੱਡਾ ਹੁੰਗਾਰਾ ਦਿਤਾ : ਚੰਨੀ

image

ਚੰਡੀਗੜ੍ਹ, 20 ਫ਼ਰਵਰੀ (ਭੁੱਲਰ): ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦਾ ਕੰਮ ਖ਼ਤਮ ਹੋਣ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਵੱਡਾ ਹੁੰਗਾਰਾ ਦਿਤਾ ਹੈ। 
ਉਨ੍ਹਾਂ ਕਿਹਾ ਕਿ ਲੋਕ ਜਿਥੇ ਕਾਂਗਰਸ ਪਾਰਟੀ ਨੂੰ ਪਸੰਦ ਕਰਦੇ ਹਨ ਉਥੇ ਕੁੱਝ ਫ਼ਾਇਦਾ ਮੇਰੇ ਨਾਂ ਦਾ ਵੀ ਹੋਇਆ ਹੈ। 111 ਦਿਨਾਂ ਦੇ ਕੰਮਾਂ ਤੋਂ ਲੋਕ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਪੰਜਾਬ ਦੇ ਲੋਕ ਮੁੜ ਕਾਂਗਰਸ ਨੂੰ ਮੌਕਾ ਦੇਣਗੇ। ਉਨ੍ਹਾਂ ਸੌਦਾ ਸਾਧ ਵਲੋਂ ਅਕਾਲੀਆਂ ਨੂੰ ਦਿਤੀ ਹਮਾਇਤ ਬਾਰੇ ਕਿਹਾ ਕਿ ਇਸ ਨਾਲ ਬੇਅਦਬੀਆਂ ਦੇ ਜ਼ਖ਼ਮ ਮੁੜ ਹਰੇ ਹੋ ਗਏ ਹਨ।