ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਉਸਾਰੀ ਲਈ ਰਾਹ ਪੱਧਰਾ, ਸਾਰੀਆਂ ਧਿਰਾਂ ’ਚ ਬਣੀ ਸਹਿਮਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਯੁਕਤ ਕਿਸਾਨ ਮੋਰਚਾ, ਐਸ.ਜੀ.ਪੀ.ਸੀ, ਗੁਰਸਾਗਰ ਟਰੱਸਟ ਮਸਤੂਆਣਾ ਸਾਹਿਬ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਪ੍ਰਬੰਧਕ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਸਹਿਮਤੀ ਪੱਤਰ

All parties agrees for construction of Sangrur Medical college

 

ਸੰਗਰੂਰ:  ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਉਸਾਰੀ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਮਸਲੇ ਨਾਲ ਸਬੰਧਤ ਸਾਰੀਆਂ ਧਿਰਾਂ ਵਿਚ ਸਹਿਮਤੀ ਬਣ ਗਈ ਹੈ। ਇਸ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਸਾਗਰ ਟਰੱਸਟ ਮਸਤੂਆਣਾ ਸਾਹਿਬ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਪ੍ਰਬੰਧਕ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਸਹਿਮਤੀ ਪੱਤਰ ਸੌਂਪਿਆ ਹੈ।

ਇਹ ਵੀ ਪੜ੍ਹੋ : ਔਖੇ ਸਮੇਂ 'ਚ ਮਦਦ ਕਰਨ 'ਤੇ ਭਾਰਤੀ ਫ਼ੌਜ ਦਾ ਤਹਿ ਦਿਲ ਤੋਂ ਸ਼ੁਕਰੀਆ ਅਦਾ ਕਰ ਰਹੇ ਨੇ ਤੁਰਕੀ ਦੇ ਲੋਕ 

ਦੱਸ ਦੇਈਏ ਕਿ ਇਸ ਮੈਡੀਕਲ ਕਾਲਜ ਦੀ ਜ਼ਮੀਨ ਨੂੰ ਲੈ ਕੇ ਕਰੀਬ ਛੇ ਮਹੀਨਿਆਂ ਤੋਂ ਚੱਲ ਰਿਹਾ ਸੀ। ਮਸਲੇ ਸਬੰਧੀ ਧਿਰਾਂ ਵਿਚਕਾਰ ਸਮਝੌਤਾ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਟੀਮ ਨੇ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨੇ ਸਾਰੀਆਂ ਧਿਰਾਂ ਨਾਲ ਕੀਤੀਆਂ ਅਤੇ ਇਸ ਮਸਲੇ ਦਾ ਹੱਲ ਕੱਢਿਆ। ਡਿਪਟੀ ਕਮਿਸ਼ਨਰ ਨੂੰ ਸਹਿਮਤੀ ਦਾ ਪੱਤਰ ਸੌਂਪਣ ਤੋਂ ਬਾਅਦ ਸਾਂਝੀ ਪ੍ਰੈਸ ਮੀਟਿੰਗ ਦੌਰਾਨ ਮੈਂਬਰਾਂ ਨੇ ਦੱਸਿਆ ਕਿ ਆਪਸੀ ਸਹਿਮਤੀ ਨਾਲ ਫੈਸਲਾ ਹੋਇਆ ਹੈ ਕਿ ਜਿਸ 25 ਏਕੜ ਜ਼ਮੀਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਅਗਸਤ 2022 ਨੂੰ ਮੈਡੀਕਲ ਕਾਲਜ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ ਸੀ, ਉਸੇ ਜ਼ਮੀਨ ਵਿਚ ਮੈਡੀਕਲ ਕਾਲਜ ਬਣਾਇਆ ਜਾਵੇ।

ਇਹ ਵੀ ਪੜ੍ਹੋ : ਧਨਬਾਦ ਦੀ ਸਬਜ਼ੀ ਮੰਡੀ 'ਚ ਲੱਗੀ ਅੱਗ, 10 ਦੁਕਾਨਾਂ ਸੜ ਕੇ ਸੁਆਹ 

ਇਸ ਜ਼ਮੀਨ ਸਬੰਧੀ ਜੋ ਕੇਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੱਲ ਰਿਹਾ ਹੈ, ਉਸ ਕੇਸ ਵਿਚੋਂ 25 ਏਕੜ ਜ਼ਮੀਨ ਨੂੰ ਬਾਹਰ ਰੱਖਣ ਲਈ ਸਹਿਮਤੀ ਦੇ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 25 ਏਕੜ ਜ਼ਮੀਨ ਨੂੰ ਕੇਸ ਤੋਂ ਮੁਕਤ ਕਰਨ ਲਈ ਮਾਣਯੋਗ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਸਹਿਮਤੀ ਬਣੀ ਹੈ ਕਿ ਅਪ੍ਰੈਲ 2023 ਤੋਂ ਮੈਡੀਕਲ ਕਾਲਜ ਦੀਆਂ ਕਲਾਸਾਂ ਸ਼ੁਰੂ ਕਰਨ ਲਈ ਬਿਲਡਿੰਗ ਅਤੇ ਹੋਸਟਲ ਆਦਿ ਸਹੂਲਤਾਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਮੁਹੱਈਆ ਕਰਵਾਈ ਜਾਵੇਗੀ।  

ਇਹ ਵੀ ਪੜ੍ਹੋ : ਕੌਮਾਂਤਰੀ ਮਾਤ-ਭਾਸ਼ਾ ਦਿਵਸ ਮੌਕੇ ਬਟਾਲਾ ਵਿਖੇ ਲਗਾਇਆ ਗਿਆ ਕਿਤਾਬਾਂ ਦਾ ਲੰਗਰ 

ਇਸ ਮਾਮਲੇ ਨੂੰ ਲੈ ਕੇ ਗੁਰਦੁਆਰਾ ਅੰਗੀਠਾ ਸਾਹਿਬ ਦੀ ਅਗਵਾਈ ਹੇਠ ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਰਿਹਾਇਸ਼ ਅੱਗੇ ਚੱਲ ਰਿਹਾ ਪੱਕਾ ਰੋਸ ਧਰਨਾ ਮੁਲਤਵੀ ਕਰਨ ਦਾ ਫੈਸਲਾ ਵੀ ਹੋਇਆ ਹੈ। ਸਾਰੀਆਂ ਧਿਰਾਂ ਨੇ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਸੌਂਪੇ ਲਿਖਤੀ ਪੱਤਰ ਵਿਚ ਮੰਗ ਕੀਤੀ ਹੈ ਕਿ ਅਪ੍ਰੈਲ-2023 ਤੋਂ ਮੈਡੀਕਲ ਦੀ ਪੜ੍ਹਾਈ ਲਈ ਕਲਾਸਾਂ ਸ਼ੁਰੂ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਨੇ ਸਾਰੀਆਂ ਧਿਰਾਂ ਨੂੰ ਭਰੋਸਾ ਦਵਾਇਆ ਕਿ ਉਹ ਕੇਂਦਰ ਅਤੇ ਪੰਜਾਬ ਕੋਲ ਪਹੁੰਚ ਕਰਕੇ ਇਸ ਕਾਲਜ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਉਣ ਲਈ ਯਤਨ ਕਰਨਗੇ।