ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗੀਤਾ ਸ਼ਰਮਾ ਨੂੰ ਮਿਲਿਆ DPI ਪ੍ਰਾਇਮਰੀ ਦਾ ਵਾਧੂ ਚਾਰਜ
ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਵਲੋਂ ਜਾਰੀ ਕੀਤਾ ਗਿਆ ਪੱਤਰ
Punjab News
ਮੋਹਾਲੀ : ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੰਗੀਤਾ ਸ਼ਰਮਾ ਨੂੰ ਡੀਪੀਆਈ ਪ੍ਰਾਇਮਰੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਬਾਰੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਸ ਪੱਤਰ ਅਨੁਸਾਰ ਹਰਿੰਦਰ ਕੌਰ ਨੂੰ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਜਗ੍ਹਾ ਸੰਗੀਤਾ ਸ਼ਰਮਾ ਨੂੰ ਡੀਪੀਆਈ ਪ੍ਰਾਇਮਰੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।