3 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 10 ਮਾਰਚ ਨੂੰ ਪੇਸ਼ ਹੋਵੇਗਾ ਬਜਟ
ਦੋ ਪੜਾਵਾਂ ਵਿਚ ਹੋਵੇਗਾ ਬਜਟ ਇਜਲਾਸ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਪੂਰਨ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 'ਨਫ਼ਰਤ ਨੂੰ ਧੋ ਦਿਓ' : ਸਮਾਜਿਕ ਸਦਭਾਵਨਾ ਨੂੰ ਹੁਲਾਰਾ ਦੇਣ ਲਈ ਕੈਨੇਡਾ ਦਾ ਮੰਦਰ ਸਮਾਗਮ ਆਯੋਜਿਤ ਕਰੇਗਾ
ਬਜਟ ਇਜਲਾਸ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਹੋਵੇਗੀ। ਇਸ ਤੋਂ ਬਾਅਦ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਅਤੇ 11 ਨੂੰ ਬਜਟ ’ਤੇ ਚਰਚਾ ਹੋਵੇਗੀ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਨੂੰ 22 ਮਾਰਚ ਤੱਕ ਮੁਲਤਵੀ ਕੀਤੀ ਜਾਵੇਗੀ। 22 ਮਾਰਚ ਤੋਂ 24 ਮਾਰਚ ਤੱਕ ਬਜਟ ਇਜਲਾਸ ਦਾ ਦੂਜਾ ਪੜਾਅ ਚੱਲੇਗਾ।
ਇਹ ਵੀ ਪੜ੍ਹੋ : ਜਲਵਾਯੂ ਪਰਿਵਰਤਨ ਦੇ ਖਤਰੇ ਵਿਚ ਦੁਨੀਆ ਦੇ ਚੋਟੀ ਦੇ 50 ਖੇਤਰਾਂ ਵਿਚ ਪੰਜਾਬ ਵੀ ਸ਼ਾਮਲ
14417 ਕੱਚੇ ਮੁਲਾਜ਼ਮਾਂ ਨੂੰ ਕੀਤਾ ਪੱਕਾ
ਕੈਬਨਿਟ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 14417 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਨ੍ਹਾਂ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਹਨ।
ਇਹ ਵੀ ਪੜ੍ਹੋ : ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ : ਡਾ. ਬਲਜੀਤ ਕੌਰ
ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਅਹਿਮ ਫੈਸਲੇ
-ਫੂਡ ਗ੍ਰੇਨ ਪਾਲਿਸੀ ਨੂੰ ਦਿੱਤੀ ਗਈ ਪ੍ਰਵਾਨਗੀ
-ਵਾਟਰ ਟੂਰਿਜ਼ਮ ਨੂੰ ਲੈ ਕੇ ਬਣਾਈ ਗਈ ਪਾਲਿਸੀ
-ਪਾਣੀ ਨਾਲ ਸਬੰਧਤ ਖੇਡਾਂ ਨੂੰ ਕੀਤਾ ਜਾਵੇਗਾ ਪ੍ਰਫੁੱਲਤ
-ਲੋੜਵੰਦਾਂ ਨੂੰ ਬਣਾ ਕੇ ਦਿੱਤੇ ਜਾਣਗੇ ਪੱਕੇ ਘਰ