ਸੱਜਣ ਕੁਮਾਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ 25 ਫ਼ਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ
ਦਿੱਲੀ ਦੀ ਰਾਊਸ ਐਵੇਨਿਊ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
Sajjan Kumar case News: 1984 ਸਿੱਖ ਨਸਲਕੁਸ਼ੀ 'ਚ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਸਜ਼ਾ 'ਤੇ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਪੀੜਤ ਧਿਰ ਵੱਲੋਂ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਫ਼ਿਲਹਾਲ ਦਿੱਲੀ ਦੀ ਰਾਊਸ ਐਵੇਨਿਊ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਸੱਜਣ ਕੁਮਾਰ ਦੀ ਸਜ਼ਾ ਦਾ ਫ਼ੈਸਲਾ 25 ਫ਼ਰਵਰੀ ਨੂੰ ਹੋਵੇਗਾ।
ਸੱਜਣ ਕੁਮਾਰ ਨੂੰ 1984 ਸਿੱਖ ਨਸਲਕੁਸ਼ੀ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਜਸਵੰਤ ਸਿੰਘ ਅਤੇ ਤਰੁਣਦੀਪ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਪਾਇਆ ਗਿਆ ਹੈ। ਰਾਊਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੱਜਣ ਕੁਮਾਰ ਦੀ ਸਜ਼ਾ 'ਤੇ ਬਹਿਸ ਸੁਣਨ ਲਈ 21 ਫ਼ਰਵਰੀ ਨੂੰ ਕੇਸ ਸੂਚੀਬੱਧ ਕੀਤਾ ਸੀ।
ਸ਼ੁੱਕਰਵਾਰ ਨੂੰ ਪੀੜਤ ਪੱਖ ਦੇ ਵਕੀਲ ਨੇ ਸੱਜਣ ਕੁਮਾਰ ਦੀ ਸਜ਼ਾ 'ਤੇ ਬਹਿਸ 'ਤੇ ਅਦਾਲਤ 'ਚ ਲਿਖਤੀ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਸੱਜਣ ਕੁਮਾਰ ਦੇ ਵਕੀਲ ਨੂੰ ਵੀ ਇਸ ਮਾਮਲੇ ਵਿੱਚ ਲਿਖਤੀ ਦਲੀਲਾਂ ਦੇਣ ਲਈ ਕਿਹਾ ਹੈ।