Terrible accident on Jalandhar-Jammu National Highway, 15 people injured
Accident News: ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਉੱਤੇ ਇਕ ਭਿਆਨਕ ਹਾਦਸਾ ਵਾਪਰ ਗਿਆ। ਹਾਈਵੇਅ ਉੱਤੇ ਪੰਜਾਬ ਰੋਡਵੇਜ ਦੀ ਬੱਸ ਅਤੇ ਟਿੱਪਰ ਵਿਚਾਲੇ ਟੱਕਰ ਹੋ ਗਈ। ਇਸ ਦੌਰਾਨ 15 ਲੋਕ ਜ਼ਖ਼ਮੀ ਹੋ ਗਏ ਅਤੇ 4 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਹਾਦਸੇ ਬਾਰੇ ਪਤਾ ਲੱਗਦੇ ਸਾਰ ਹੀ ਸੜਕ ਸੁਰੱਖਿਆ ਟੀਮ ਮੌਕੇ ਉੱਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਦਾ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ।