ਮੋਗਾ ’ਚ ਪੇਂਟ ਤੇ ਹਾਰਡਵੇਅਰ ਦੀ ਦੁਕਾਨ ਨੂੰ ਲੱਗੀ ਅੱਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਗ ਬੁਝਾਉਣ ਲਈ 6 ਫਾਇਰ ਬ੍ਰਿਗੇਡ ਗੱਡੀਆਂ ਪੁੱਜੀਆਂ

Shop owner

ਮੋਗਾ: (ਦਲੀਪ ਕੁਮਾਰ ) ਮੋਗਾ ਦੇ ਕੋਟਕਪੂਰਾ ਰੋਡ ’ਤੇ ਇਕ ਪੇਂਟ ਅਤੇ ਹਾਰਡਵੇਅਰ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਵਿਚ ਪਿਆ 40 ਤੋਂ 50 ਲੱਖ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਉਸ ’ਤੇ ਕਾਬੂ ਪਾਉਣ ਲਈ 5 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਪਰ ਗੱਡੀਆਂ ਦੇ ਪੁੱਜਣ ਤਕ ਕਾਫ਼ੀ ਸਮਾਨ ਅੱਗ ਦੀ ਭੇਂਟ ਚੜ੍ਹ ਚੁੱਕਿਆ ਸੀ।

ਦੁਕਾਨ ਦੇ ਮਾਲਕ ਮੁਤਾਬਕ ਦੁਕਾਨ ਵਿਚ ਸ਼ਾਟ ਸਰਕਟ ਹੋਣ ਨਾਲ ਇਹ ਅੱਗ ਲੱਗੀ। ਉਨ੍ਹਾਂ ਫਾਇਰ ਬ੍ਰਿਗੇਡ ’ਤੇ ਦੇਰੀ ਨਾਲ ਪੁੱਜਣ ਦਾ ਇਲਜ਼ਾਮ ਲਗਾਉਂਦਿਆਂ ਆਖਿਆ ਕਿ ਜਦੋਂ ਤਕ ਫਾਇਰ ਬ੍ਰਿਗੇਡ ਪੁੱਜੀ ਉਦੋਂ ਤਕ ਸਭ ਕੁੱਝ ਸੜ ਕੇ ਸੁਆਹ ਹੋ ਚੁੱਕਿਆ ਸੀ। 

ਉਧਰ ਫਾਇਰ ਬ੍ਰਿਗੇਡ ਮੁਲਾਜ਼ਮ ਗੁਰਪ੍ਰੀਤ ਸਿੰਘ ਨੇ ਆਖਿਆ ਕਿ ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਗੱਡੀਆਂ ਲੈ ਕੇ ਮੌਕੇ ’ਤੇ ਪੁੱਜ ਗਏ। ਘਟਨਾ ਦਾ ਪਤਾ ਚਲਦਿਆਂ ਪੁਲਿਸ ਵੀ ਮੌਕੇ ’ਤੇ ਪੁੱਜ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਅਤੇ ਨੁਕਸਾਨ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।

ਫਿਲਹਾਲ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਾਂਚ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਦੁਕਾਨ ਵਿਚ ਕਿਨ੍ਹਾਂ ਕਾਰਨਾਂ ਕਰਕੇ ਲੱਗੀ ਅਤੇ ਕਿੰਨਾ ਨੁਕਸਾਨ ਹੋਇਆ।