ਦਿਲ ਦਾ ਦੌਰਾ ਪੈਣ ਨਾਲ ਇਕ ਹੋਰ ਕਿਸਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਰਾ ਪਰਿਵਾਰ ਜਥੇਬੰਦੀ ਨਾਲ ਜੁੜਿਆ ਹੋਇਆ ਹੈ।

FARMER

ਸੰਗਰੂਰ : ਕੇਂਦਰ ਵੱਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਧਰਨਾ ਦੇ ਰਹੇ ਕਿਸਾਨਾਂ ਨੂੰ 100 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਵਿਚਕਾਰ ਅੱਜ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਮੁਤਾਬਕ ਸਵ. ਪ੍ਰੀਤਮ ਸਿੰਘ ਪਿੰਡ ਬਡਰੁੱਖਾਂ ਦਾ ਵਸਨੀਕ ਸੀ। 

ਮਿਲੀ ਜਾਣਕਾਰੀ ਤੋਂ ਬਾਅਦ ਪਤਾ ਲੱਗਾ ਕਿ ਕਿਸਾਨ ਸਤਵੰਤ ਸਿੰਘ ਪੂਨੀਆਂ ਦੀ ਕੋਠੀ ਅੱਗੇ ਮੋਰਚੇ 'ਤੇ ਲਗਾਤਾਰ ਸ਼ਾਮਿਲ ਸੀ ਤੇ ਧਰਨਾ ਪ੍ਰਦਰਸ਼ਨ ਕਰ ਰਿਹਾ ਸੀ। ਸਾਰਾ ਪਰਿਵਾਰ ਜਥੇਬੰਦੀ ਨਾਲ ਜੁੜਿਆ ਹੋਇਆ ਹੈ। ਪਰਿਵਾਰ ਮੁਤਾਬਕ ਸ਼ਨਿਚਰਵਾਰ ਸਵੇਰੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ ਹੋਈ ਹੈ।