ਨਵਾਂ ਗਾਓਂ ਵਿਖੇ ਹਾਰਡਵੇਅਰ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵਾਂ ਗਾਓਂ ਵਿਖੇ ਬੀਤੀ ਰਾਤ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।

Fire in naya gaon

ਮੋਹਾਲੀ: ਜ਼ਿਲ੍ਹੇ ਦੇ ਨਵਾਂ ਗਾਓਂ ਵਿਖੇ ਬੀਤੀ ਰਾਤ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਟੀ ਕੌਂਸਲ ਦਫ਼ਤਰ ਨੇੜੇ ਅਗਰਵਾਲ ਹਾਰਡਵੇਅਰ ਸਟੋਰ 'ਚ ਸ਼ਨੀਵਾਰ ਰਾਤ 9 ਵਜੇ ਅਚਾਨਕ ਅੱਗ ਲੱਗ ਗਈ,  ਜਿਸ ਨਾਲ ਸਟੋਰ ਵਿਚ ਰੱਖੇ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ।

ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਨਾਲ ਲੱਗਦੀਆਂ ਦੋ ਦੁਕਾਨਾਂ ਨੂੰ ਵੀ ਅਪਣੀ ਚਪੇਟ ਵਿਚ ਲੈ ਲਿਆ। ਇਸ ਦੌਰਾਨ ਮੋਹਾਲੀ, ਚੰਡੀਗੜ੍ਹ ਅਤੇ ਖਰੜ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਰੀਬ 2 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ।