ਬਾਘਾ ਪੁਰਾਣਾ ਵਿਖੇ ਅਰਵਿੰਦਰ ਕੇਜਰੀਵਾਲ ਕਰਨਗੇ ਕਿਸਾਨ ਮਹਾਂ ਸੰਮੇਲਨ ਨੂੰ ਸੰਬੋਧਨ
ਭਗਵੰਤ ਮਾਨ ਦੀ ਮੰਨੀਏ ਤਾਂ ਇਹ ਮਹਾਂਪੰਚਾਇਤ ਪੰਜਾਬ ਦੇ ਕਿਸਾਨਾਂ ਦੇ ਜੋਸ਼-ਜਜ਼ਬੇ ਨੂੰ ਹੋਰ ਚੜ੍ਹਦੀ ਕਲਾ 'ਚ ਕਰੇਗੀ।
ਬਾਘਾ ਪੁਰਾਣਾ - ਖੇਤੀ ਕਾਨੂੰਨਾਂ ਕਾਰਨ ਜਿੱਥੇ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਬੈਠੇ ਹਨ ਉੱਥੇ ਹੀ ਇਹਨਾਂ ਕਾਨੂੰਨਾਂ ਨੇ ਪੰਜਾਬ ਦੀ ਸਿਆਸਤ 'ਚ ਵਿੱਚ ਗਰਮੀ ਲਿਆਂਦੀ ਹੋਈ ਹੈ। ਇਸ ਦੇ ਚਲਦੇ ਮੋਗਾ ਵਿਚ ਵੀ ਕਿਸਾਨ ਮਹਾਂ ਪੰਚਾਇਤ 21 ਮਾਰਚ ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਮੋਗਾ 'ਚ ਅੱਜ ਹੋਣ ਵਾਲੀ ਮਹਾਂਪੰਚਾਇਤ 'ਚ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਖਾਸ ਤੌਰ 'ਤੇ ਪਹੁੰਚ ਰਹੇ ਹਨ। ਭਗਵੰਤ ਮਾਨ ਦੀ ਮੰਨੀਏ ਤਾਂ ਇਹ ਮਹਾਂਪੰਚਾਇਤ ਪੰਜਾਬ ਦੇ ਕਿਸਾਨਾਂ ਦੇ ਜੋਸ਼-ਜਜ਼ਬੇ ਨੂੰ ਹੋਰ ਚੜ੍ਹਦੀ ਕਲਾ 'ਚ ਕਰੇਗੀ।
ਅੱਜ ਮੋਗਾ ਦੇ ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਿਸਾਨ ਮਹਾਂ ਸੰਮੇਲਨ ਕੀਤਾ ਜਾ ਰਿਹਾ ਹੈ। ਇਸ ਕਿਸਾਨ ਮਹਾਂ ਪੰਚਾਇਤ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਬੋਧਨ ਕਰਨਗੇ। ਇਸ ਰੈਲੀ ਵਿਚ ਪਾਰਟੀ ਦੀ ਵੱਡੀ ਲੀਡਰਸ਼ਿਪ ਮੌਜੂਦ ਰਹੇਗੀ। ਉੱਥੇ ਹੀ, ਦਿੱਲੀ ਦੇ ਮੁੱਖ ਮੰਤਰੀ ਤੇ ਆਪ ਮੁਖੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋ ਰਹੇ ਹਨ। ਕਿਸਾਨ ਸੰਮੇਲਨ ਵਿੱਚ ਸਿਰਕਤ ਕਰਨ ਲਈ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ।
ਇੱਥੇ ਪੁੱਜਣ ਤੇ ਵਿਸ਼ੇਸ਼ ਤੌਰ ਸੰਸਦ ਮੈਂਬਰ ਭਗਵੰਤ ਮਾਨ ਉਹਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਹਵਾਈ ਅੱਡਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੋਂ ਕਿਸਾਨਾਂ ਵੱਲੋਂ ਕਾਲੇ ਖੇਤੀ ਕਾਨੂੰਨਾ ਖਿਲਾਫ਼ ਅੰਦੋਲਨ ਸ਼ੁਰੂ ਕੀਤਾ ਗਿਆ ਹੈ, ਉਹਨਾਂ ਦੀ ਪਾਰਟੀ ਅਤੇ ਸਰਕਾਰ ਉਸ ਸਮੇਂ ਤੋਂ ਹੀ ਕਿਸਾਨਾਂਨਾਲ ਚਟਾਨ ਵਾਂਗ ਖੜੀ ਹੈ।
ਮੋਗਾ ਦੇ ਬਾਘਾਪੁਰਾਣਾ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਆਮ ਆਦਮੀ ਪਾਰਟੀ ਦੀ ਕੋਸ਼ਿਸ਼ ਹੈ ਕਿ ਵੱਡਾ ਇਕੱਠ ਕੀਤਾ ਜਾਏ। ਵੈਸੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਅਗਲੇ ਸਾਲ ਯਾਨੀ 2022 ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹਨ ਤੇ ਕਿਸਾਨ ਅੰਦੋਲਨ ਵਿੱਚੋਂ ਹਰੇਕ ਪਾਰਟੀ ਆਪਣੀ ਸਿਆਸੀ ਜ਼ਮੀਨ ਤਲਾਸ਼ ਰਹੀ ਹੈ।