ਆਮ ਆਦਮੀ ਪਾਰਟੀ ਨੇ ਰਾਜ ਸਭਾ ਚੋਣਾਂ ਲਈ 5 ਉਮੀਦਵਾਰ ਐਲਾਨੇ
ਸੂਤਰਾਂ ਮੁਤਾਬਕ ਮਾਨ ਹਰਭਜਨ ਸਿੰਘ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਸੌਂਪ ਸਕਦੇ ਹਨ।
Aam Aadmi Party announces 5 candidates for Rajya Sabha elections
ਚੰਡੀਗੜ੍ਹ : ਪੰਜਾਬ ਵਿਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ 5 ਨਾਮ ਐਲਾਨ ਦਿੱਤੇ ਹਨ। ‘ਆਪ’ ਨੇ ਦਿੱਲੀ ਆਈ. ਆਈ. ਟੀ. ਦੇ ਐਸੋਸੀਏਟ ਪ੍ਰੋਫੈਸਰ ਰਹੇ ਡਾ. ਸੰਦੀਪ ਪਾਠਕ,, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਕ੍ਰਿਕਟਰ ਹਰਭਜਨ ਸਿੰਘ ਅਤੇ ਉਦਯੋਗਪਤੀ ਸੰਜੀਵ ਅਰੋੜਾ ਦੇ ਨਾਂ ਦਾ ਐਲਾਨ ਕੀਤਾ ਹੈ।
ਇਹ ਉਮੀਦਵਾਰ ਅੱਜ ਨਾਮਜ਼ਦਗੀ ਭਰਨਗੇ। ਸੰਦੀਪ ਪਾਠਕ ਨੇ ਦਿੱਲੀ ਵਿਚ 2020 ਅਤੇ ਫਿਰ ਪੰਜਾਬ ਵਿਚ 2022 ਦੀਆਂ ਚੋਣਾਂ ਵਿਚ ਪਰਦੇ ਪਿੱਛੇ ਰਹਿ ਕੇ ਅਹਿਮ ਭੂਮਿਕਾ ਨਿਭਾਈ ਹੈ। ਕ੍ਰਿਕਟਰ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ, ਜਦਕਿ ਰਾਘਵ ਚੱਢਾ ਪੰਜਾਬ ਦੇ ਸਹਿ ਇੰਚਾਰਜ ਹਨ ਅਤੇ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੋਹਰੀ ਅਤੇ ਅਹਿਮ ਭੂਮਿਕਾ ਨਿਭਾਈ। ਸੂਤਰਾਂ ਮੁਤਾਬਕ ਮਾਨ ਹਰਭਜਨ ਸਿੰਘ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਸੌਂਪ ਸਕਦੇ ਹਨ।