ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਮੈਂਬਰੀ ਤੋਂ ਦਿੱਤਾ ਅਸਤੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਤਾਪ ਸਿੰਘ ਬਾਜਵਾ ਦਾ ਰਾਜ ਸਭਾ ਕਾਰਜਕਾਲ ਇਸ ਮਹੀਨੇ ਖ਼ਤਮ ਹੋ ਰਿਹਾ

Pratap Singh Bajwa

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ  ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੂੰ ਸੌਂਪ ਦਿੱਤਾ ਹੈ। ਬਾਜਵਾ ਨੇ 16ਵੀਂ ਪੰਜਾਬ ਵਿਧਾਨ ਸਭਾ ਲਈ ਆਪਣੀ ਚੋਣ ਦਾ ਹਵਾਲਾ ਦਿੰਦੇ ਹੋਏ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

 

 

ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਅਸਤੀਫ਼ੇ ਵਿੱਚ ਕਿਹਾ ਕਿ ਪਿਛਲੇ 6 ਸਾਲਾਂ ਦੌਰਾਨ ਮੈਨੂੰ ਸਦਨ ਵਿੱਚ ਪੰਜਾਬ ਰਾਜ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਵਿਧਾਨ ਸਭਾ ਚੋਣਾਂ 'ਚ ਪ੍ਰਤਾਪ ਸਿੰਘ ਬਾਜਵਾ ਕਾਦੀਆਂ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਜਿੱਤੇ ਹਨ। ਪ੍ਰਤਾਪ ਸਿੰਘ ਬਾਜਵਾ ਪੰਜਾਬ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਸਨ।

 

ਪ੍ਰਤਾਪ ਸਿੰਘ ਬਾਜਵਾ ਦਾ ਰਾਜ ਸਭਾ ਕਾਰਜਕਾਲ ਇਸ ਮਹੀਨੇ ਖ਼ਤਮ ਹੋ ਰਿਹਾ ਹੈ।