ਪੰਜਾਬ CM ਅਤੇ ਕੈਬਨਿਟ ਮੰਤਰੀਆਂ ਨੂੰ ਮਿਲਿਆ ਸਟਾਫ, ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਦੇ ਹੁਕਮ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ 10 ਕੈਬਨਿਟ ਮੰਤਰੀਆਂ ਲਈ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ

Punjab Cabinet

 

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ 10 ਕੈਬਨਿਟ ਮੰਤਰੀਆਂ ਲਈ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ। ਨਰੇਸ਼ ਪੁਰੰਗ ਨੂੰ ਮੁੱਖ ਮੰਤਰੀ ਦੇ ਨਾਲ ਸਕੱਤਰ ਲਗਾਇਆ ਗਿਆ ਹੈ। ਗੁਰਨਾਮ ਸਿੰਘ ਕੈਬਨਿਟ ਮੰਤਰੀ ਹਰਪਾਲ ਚੀਮਾ ਦੇ ਪੀ.ਏ ਹੋਣਗੇ।


Punjab CM and Cabinet ministers got staff

ਇਸੇ ਤਰ੍ਹਾਂ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਡਾ. ਵਿਜੇ ਸਿੰਗਲਾ, ਲਾਲਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਜਿੰਪਾ ਅਤੇ ਹਰਜੋਤ ਬੈਂਸ ਦੇ ਨਾਲ ਵੀ ਸਟਾਫ਼ ਨਿਯੁਕਤ ਕੀਤਾ ਗਿਆ ਹੈ|


Punjab CM and Cabinet ministers got staff

ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧਨ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਇਹ ਨਿੱਜੀ ਸਕੱਤਰ ਤੇ ਸਹਾਇਕ ਪੰਜਾਬ ਸਿਵਲ ਸਕੱਤਰੇਤ ਅਮਲੇ 'ਚੋਂ ਲਗਾਏ ਗਏ ਹਨ। ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਲਈ ਕਿਹਾ ਹੈ। ਉਹਨਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਜੁਆਇਨ ਨਹੀਂ ਕਰਦੇ ਤਾਂ ਉਹਨਾਂ ਦੀ ਤਨਖਾਹ ਰੋਕ ਦਿੱਤੀ ਜਾਵੇਗੀ।