ਮੌਸਮ ਨੇ ਫਿਰ ਲਈ ਕਰਵਟ, ਮਾਰਚ ਮਹੀਨੇ ਵਿਚ ਹੀ ਜੂਨ ਦੀ ਗਰਮੀ ਦਾ ਹੋਇਆ ਅਹਿਸਾਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਰਚ ਵਿਚ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਸੈਲਸੀਅਸ ਦੇ ਵਾਧੇ ਨਾਲ ਗਰਮੀ ਦਾ ਕਹਿਰ ਵੱਧ ਸਕਦਾ ਹੈ

Summer Temperature

 

ਮੁਹਾਲੀ : ਮਾਰਚ ਮਹੀਨਾ ਚੜ੍ਹਦੇ ਸਾਰ ਹੀ ਮੌਸਮ ਵਿਚ ਤਬਦੀਲੀ ਆਉਣੀ ਸ਼ੁਰੂ ਹੋ ਗਈ। ਦਿਨ ਵਿੱਚ ਤੇਜ਼ ਧੁੱਪ ਨਿਕਲਣ ਕਰਕੇ ਠੰਡ ਤਕਰੀਬਨ ਖ਼ਤਮ ਹੋ ਚੁੱਕੀ ਹੈ। ਇਸ ਵਿਚਾਲੇ ਪਾਰਾ ਵਧ ਰਿਹਾ ਹੈ। ਇਸ ਵਾਰ ਮਾਰਚ ਮਹੀਨੇ ਦੌਰਾਨ ਵੱਧ ਤੋਂ ਵੱਧ ਤਾਪਮਾਨ ਨਾਰਮਲ ਤੋਂ 5 ਤੋਂ 6 ਡਿਗਰੀ ਸੈਲਸੀਅਸ ਜ਼ਿਆਦਾ ਚੱਲ ਰਿਹਾ ਹੈ।

 

ਮਾਰਚ ਵਿਚ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਸੈਲਸੀਅਸ ਦੇ ਵਾਧੇ ਨਾਲ ਗਰਮੀ ਦਾ ਕਹਿਰ ਵੱਧ ਸਕਦਾ ਹੈ। ਦੁਪਹਿਰ ਸਮੇਂ ਪੰਜਾਬ ਭਰ ਦੇ ਲੋਕਾਂ ਨੂੰ ਵਧੇ ਤਾਪਮਾਨ ਕਾਰਨ ਲੂ ਦੇ ਕਹਿਰ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਬੀਤੇ ਦਿਨ ਦੀ ਗੱਲ ਕਰੀਏ ਤਾਂ ਸਭ ਤੋਂ ਜ਼ਿਆਦਾ ਤਾਪਮਾਨ ਮੁਹਾਲੀ ਵਿਚ 38.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ

 

ਮਾਰਚ ਮਹੀਨੇ ਦੀ ਸ਼ੁਰੂਆਤ ’ਚ ਸਵੇਰ ਤੋਂ ਸ਼ਾਮ ਦੇ ਸਮੇਂ ਠੰਡ ਦਾ ਅਹਿਸਾਸ ਹੁੰਦਾ ਰਿਹਾ ਪਰ ਹੁਣ ਦੁਪਹਿਰ ਵਿਚ ਤੇਜ਼ ਧੁੱਪ ਨਿਕਲਣ ਕਾਰਨ ਠੰਡ ਬਿਲਕੁਲ ਹੀ ਖਤਮ ਹੋ ਗਈ।