ਪੰਜਾਬ ਵਿਚ ਕਈ ਥਾਈਂ ਮੋਬਾਈਲ ਇੰਟਰਨੈੱਟ ਬੰਦ, ਆਨਲਾਈਨ ਸੇਵਾਵਾਂ ਪ੍ਰਭਾਵਿਤ

ਏਜੰਸੀ

ਖ਼ਬਰਾਂ, ਪੰਜਾਬ

ਸਮਾਨ ਵੇਚਣ ਵਾਲਿਆਂ ਦੀ ਵਿਕਰੀ 'ਚ ਭਾਰੀ ਗਿਰਾਵਟ, ਸਾਮਾਨ ਪਹੁੰਚਾਉਣ ਵਾਲਿਆਂ ਨੂੰ ਵੀ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ  

Representational Image

ਮੋਹਾਲੀ : ਪੰਜਾਬ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਨੂੰ ਧਿਆਨ ਵਿਚ ਰੱਖਦੇ ਹੋਏ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ ਤਾਂ ਜੋ ਇਸ ਮਸਲੇ ਦੀ ਨਾਜ਼ੁਕਤਾ ਨੂੰ ਸਮਝਦੇ ਹੋਏ ਝੂਠੀਆਂ ਖ਼ਬਰਾਂ ਫੈਲਣ ਤੋਂ ਰੋਕੀਆਂ ਜਾ ਸਕਣ।

ਇੰਟਰਨੈੱਟ ਬੰਦ ਹੋਣ ਕਾਰਨ ਜਿਥੇ ਆਨਲਾਈਨ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ ਉਥੇ ਹੀ ਖਾਣ-ਪੀਣ ਦੀਆਂ ਚੀਜ਼ਾਂ ਤੋਂ ਲੈ ਕੇ ਹੋਰ ਵੀ ਕਈ ਵਿਕਰੇਤਾਵਾਂ ਦੀ ਵਿਕਰੀ ਵਿਚ ਗਿਰਾਵਟ ਆਈ ਹੈ। ਲੋਕੇਸ਼ਨ ਦੇ ਹਿਸਾਬ ਨਾਲ ਡਿਲੀਵਰੀ ਆਦਿ ਕਰਨ ਵਾਲਿਆਂ ਲਈ ਵੀ ਵੱਡੀ ਮੁਸੀਬਤ ਬਣੀ ਹੋਈ ਹੈ ਕਿਉਂਕਿ ਇਹ ਸਭ ਕੁਝ ਇੰਟਰਨੈੱਟ 'ਤੇ ਹੀ ਅਧਾਰਿਤ ਹੈ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ‘ਲਿਵ-ਇਨ’ ਸਬੰਧਾਂ ਦੇ ਰਜਿਸਟਰੇਸ਼ਨ ਸਬੰਧੀ ਪਟੀਸ਼ਨ ਨੂੰ ‘ਮੂਰਖ ਵਿਚਾਰ’ ਦਸਦੇ ਹੋਏ ਕੀਤਾ ਰੱਦ

ਇੰਟਰਨੈੱਟ ਦੇ ਇਸ ਦੌਰ ਵਿੱਚ ਹਰ ਕੋਈ ਕਿਸੇ ਨੇ ਕਿਸੇ ਕੰਮ ਲਈ ਇੰਟਰਨੈੱਟ ਦੀ ਵਰਤੋਂ ਕਰਦਾ ਹੈ, ਇੰਟਰਨੈੱਟ ਬੰਦ ਹੋਣ ਕਾਰਨ ਲੋਕਾਂ ਨੂੰ ਆਨਲਾਈਨ ਲੈਣ-ਦੇਣ ਕਰਨ 'ਚ ਪ੍ਰੇਸ਼ਾਨੀ ਹੋ ਰਹੀ ਹੈ। ਇਸ ਦਾ ਲੋਕਾਂ ਦੇ ਕਾਰੋਬਾਰ 'ਤੇ ਕਾਫੀ ਅਸਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਜ਼ਿਆਦਾਤਰ ਲੋਕ ਫੋਨ (Google-pay, phone-pay, Paytm ਅਤੇ ਹੋਰ ਐਪਸ) ਰਾਹੀਂ ਪੈਸੇ ਦਾ ਲੈਣ-ਦੇਣ ਕਰਦੇ ਹਨ। ਹੁਣ ਇਹ ਸਭ ਬੰਦ ਹੋਣ ਕਾਰਨ ਆਨਲਾਈਨ ਸਮਾਨ ਪਹੁੰਚਾਉਣ ਵਾਲਿਆਂ ਦਾ ਵੀ ਆਰਥਿਕ ਨੁਕਸਾਨ ਹੋ ਰਿਹਾ ਹੈ।