ਸਾਨੂੰ ਖ਼ਦਸ਼ਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖ਼ਤਰਾ ਹੈ : ਤਰਸੇਮ ਸਿੰਘ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਅਜਿਹਾ ਨਹੀਂ ਹੋ ਸਕਦਾ ਕਿ ਬਾਕੀ ਜਣੇ ਫੜੇ ਜਾਣ ਅਤੇ ਅੰਮ੍ਰਿਤਪਾਲ ਸਿੰਘ ਫ਼ਰਾਰ ਹੋ ਜਾਵੇ

Tarsem Singh (Amritpal Singh's Father)

ਸਾਨੂੰ ਲਗਦਾ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਹੈ : ਅੰਮ੍ਰਿਤਪਾਲ ਸਿੰਘ ਦੇ ਪਿਤਾ 

ਚੰਡੀਗੜ੍ਹ (ਕੋਮਲਜੀਤ ਕੌਰ) : ਅੰਮ੍ਰਿਤਪਾਲ ਸਿੰਘ ਮਾਮਲੇ ਬਾਰੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ ਅਤੇ ਪੰਜਾਬ ਸਰਕਾਰ ਵਲੋਂ ਆਪਣਾ ਜਵਾਬ ਪੇਸ਼ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਉਪਰ ਐਨ.ਐਸ.ਏ. ਲਗਾਇਆ ਗਿਆ ਹੈ।  

ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੀ ਮੀਡੀਆ ਦੇ ਰੂ-ਬ-ਰੂ ਹੋਏ ਅਤੇ ਉਨ੍ਹਾਂ ਦਾ ਕਹਿਣਾ ਹੈ ਸਾਨੂੰ ਖ਼ਦਸ਼ਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖ਼ਤਰਾ ਹੈ। ਅਜਿਹਾ ਨਹੀਂ ਹੋ ਸਕਦਾ ਕਿ ਬਾਕੀ ਜਣੇ ਫੜੇ ਜਾਣ ਅਤੇ ਅੰਮ੍ਰਿਤਪਾਲ ਸਿੰਘ ਫ਼ਰਾਰ ਹੋ ਜਾਵੇ, ਪਤਾ ਨਹੀਂ ਕਿਉਂ ਉਸ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਕਾਨੂੰਨੀ ਸਲਾਹਕਾਰ ਵਲੋਂ ਹਾਈਕੋਰਟ 'ਚ ਪਾਈ ਗਈ ਪਟੀਸ਼ਨ 

ਅੱਗੇ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਪੁਲਿਸ ਕੀ ਕਹਾਣੀ ਬਣਾ ਰਹੀ ਹੈ ਅਤੇ ਅੰਮ੍ਰਿਤਪਾਲ ਸਿੰਘ 'ਤੇ ਕਿਹੜੇ ਝੂਠੇ ਮਾਮਲੇ ਪਾ ਰਹੀ ਹੈ, ਪਤਾ ਨਹੀਂ ਕਿਉਂ ਉਸ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਅਸੀਂ ਪਹਿਲਾਂ ਹੀ ਹਾਈਕੋਰਟ ਵਿਚ ਪਟੀਸ਼ਨ ਪਾਉਣ ਲਈ ਆਉਣਾ ਸੀ ਪਰ ਸਾਡੇ ਘਰ ਨੂੰ ਉਸ ਦਿਨ ਦਾ ਹੀ ਸੀਲ ਕੀਤਾ ਹੋਇਆ ਸੀ।

ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਜਦੋਂ ਮੇਰੇ ਭਰਾ ਹਰਜੀਤ ਸਿੰਘ ਨਾਲ ਸਾਡਾ ਸੰਪਰਕ ਹੋਇਆ ਤਾਂ ਉਸ ਨੇ ਸਾਡੇ ਕਹਿਣ 'ਤੇ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਭਗੌੜੇ ਨਹੀਂ ਹਾਂ। ਸਾਨੂੰ ਖ਼ਦਸ਼ਾ ਹੈ ਕਿ ਅੰਮ੍ਰਿਤਪਾਲ ਸਿੰਘ ਪਹਿਲਾਂ ਹੀ ਪੁਲਿਸ ਦੀ ਹਿਰਾਸਤ ਵਿਚ ਹੈ।