Amritpal's 7 Associates Remanded : ਅੰਮ੍ਰਿਤਪਾਲ ਦੇ 7 ਸਾਥੀਆਂ ਦਾ 4 ਦਿਨ ਦਾ ਮਿਲਿਆ ਪੁਲਿਸ ਰਿਮਾਂਡ, ਅਜਨਾਲਾ ਕੋਰਟ ਨੇ ਸੁਣਾਇਆ ਫ਼ੈਸਲਾ
Amritpal's 7 Associates Remanded : 25 ਮਾਰਚ ਨੂੰ ਮੁੜ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
Amritpal's 7 associates remanded in police custody for 4 days: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਬੀਤੀ ਰਾਤ ਅੰਮ੍ਰਿਤਸਰ ਪੁੱਜੇ। ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸੁਰੱਖਿਆ ਕਾਰਨਾਂ ਕਰਕੇ ਅਜਨਾਲਾ ਕੋਰਟ ਵਿੱਚ ਸਵੇਰ ਤੋਂ ਹੀ ਪੁਲਿਸ ਫ਼ੋਰਸ ਤਾਇਨਾਤ ਸੀ। ਪੁਲਿਸ ਸਵੇਰੇ 8 ਵਜੇ ਅੰਮ੍ਰਿਤਪਾਲ ਦੇ ਸਾਥੀਆਂ ਨਾਲ ਅਦਾਲਤ ਵਿੱਚ ਪੁੱਜੀ। ਸੁਰੱਖਿਆ ਕਾਰਨਾਂ ਕਰਕੇ ਕਿਸੇ ਨੂੰ ਵੀ ਅਦਾਲਤ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਮੀਡੀਆ ਨੂੰ ਵੀ ਅਦਾਲਤੀ ਕੰਪਲੈਕਸ ਤੋਂ ਦੂਰ ਰੱਖਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਦੌਰਾਨ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਵੱਲੋਂ ਉਨ੍ਹਾਂ ਨੂੰ ਸਿਰਫ਼ 4 ਦਿਨ ਦਾ ਰਿਮਾਂਡ ਦਿੱਤਾ ਗਿਆ। ਪੁਲਿਸ ਦਾ ਤਰਕ ਸੀ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹਥਿਆਰ ਬਰਾਮਦ ਕੀਤੇ ਜਾਣੇ ਹਨ। ਇੰਨਾ ਹੀ ਨਹੀਂ ਮੋਬਾਈਲ ਫੋਨ ਵੀ ਬਰਾਮਦ ਕੀਤੇ ਜਾਣੇ ਹਨ ਤਾਂ ਜੋ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ।
ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਦੋ ਗਰੁੱਪਾਂ ਵਿੱਚ ਡਿਬਰੂਗੜ੍ਹ ਤੋਂ ਦਿੱਲੀ ਲਿਆਂਦਾ। ਦੇਰ ਸ਼ਾਮ ਜਦੋਂ ਸੱਤ ਸਾਥੀ ਦਿੱਲੀ ਪੁੱਜੇ ਤਾਂ ਦੇਰ ਰਾਤ ਉਨ੍ਹਾਂ ਨੂੰ ਅੰਮ੍ਰਿਤਸਰ ਭੇਜ ਦਿੱਤਾ ਗਿਆ।