Mohali News : ਜ਼ਿਲ੍ਹਾ ਮੋਹਾਲੀ ਦੇ ਖਰੜ ਦੇ ਕੋਲ ਹਿਮਾਚਲ ਦੀ ਬੱਸ ਦੇ ਉੱਪਰ ਹਮਲਾ
Mohali News : ਦੋ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Attack on Himachal bus near Kharar in Mohali district Latest News in Punjabi
Attack on Himachal bus near Kharar in Mohali district Latest News in Punjabi : ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚ ਪੰਜਾਬੀਆਂ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ’ਚ ਲਗਾਤਾਰ ਤਣਾਅ ਵੱਧ ਰਿਹਾ ਹੈ। ਜਿਸ ਕਾਰਨ ਦੋਵਾਂ ਸੂਬਿਆਂ ਵਿਚ ਕਈ ਅਣਸੁਖਾਵੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ। ਅਜਿਹੀ ਹੀ ਘਟਨਾ ਜ਼ਿਲ੍ਹਾ ਮੋਹਾਲੀ ਦੇ ਖਰੜ ਵਿਚ ਦੇਖਣ ਨੂੰ ਮਿਲੀ ਹੈ। ਜਿਥੇ ਹਿਮਾਚਲ ਪ੍ਰਦੇਸ਼ ਦੀ ਬੱਸ ਦੇ ਉੱਪਰ ਹਮਲਾ ਹੋਇਆ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਖਰੜ ਦੇ ਕੋਲ ਹਿਮਾਚਲ ਪ੍ਰਦੇਸ਼ ਦੀ ਬੱਸ ਦੇ ਉੱਪਰ ਹਮਲਾ ਹੋਇਆ ਹੈ। ਜਿਸ ਦੇ ਵਿਰੁਧ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਮੁਲਜ਼ਮਾਂ ਦੀ ਪਹਿਚਾਣ ਹਰਦੀਪ ਸਿੰਘ ਅਤੇ ਗਗਨਦੀਪ ਸਿੰਘ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦਸਿਆ ਕਿ ਪੁਲਿਸ ਨੇ ਅਲਟੋ ਕਾਰ ਨੂੰ ਵੀ ਬਰਾਮਦ ਕਰ ਲਿਆ ਹੈ।