Punjab News: ਅਚਾਨਕ ਸੰਤੁਲਨ ਵਿਗੜਨ ਕਾਰਨ ਪਲਟੀਆਂ ਖਾਂਦੀ ਖੇਤਾਂ ਵਿੱਚ ਡਿੱਗੀ ਕਾਰ
ਗੱਡੀ ਵਿੱਚ ਇੱਕ ਬਜ਼ੁਰਗ ਅਤੇ ਇੱਕ ਔਰਤ ਸਮੇਤ ਇੱਕ ਲੜਕੀ ਸਵਾਰ ਸੀ।
Car overturns and falls into fields due to sudden loss of balance
Punjab News: ਇਕ ਟੈਕਸੀ (ਕਾਰ) ਰਾਹੀਂ ਸਵਾਰ ਹੋ ਕੇ ਪਠਾਨਕੋਟ ਤੋਂ ਅੰਮ੍ਰਿਤਸਰ ਦਵਾਈ ਲੈਣ ਲਈ ਜਾ ਰਹੇ ਪਰਿਵਾਰ ਨਾਲ ਦੀਨਾਨਗਰ ਦੇ ਬਾਈਪਾਸ ਨੇੜੇ ਅਚਾਨਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਗਿਆ।
ਕਾਰ ਪਲਟੀਆਂ ਖਾਂਦੀ ਹੋਈ ਸੜਕ ਤੋਂ ਹੇਠਾਂ ਖੇਤਾਂ ਵਿੱਚ ਉਤਰ ਗਈ ਜਿਸ ਕਾਰਨ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਹਾਲਾਂਕਿ ਕਾਰ ਵਿੱਚ ਸਵਾਰ ਡਰਾਈਵਰ ਇੱਕੋ ਪਰਿਵਾਰ ਦੇ ਤਿੰਨ ਪਰਿਵਾਰਕ ਮੈਂਬਰਾਂ ਵਿੱਚੋਂ ਪਰਿਵਾਰ ਦੀ ਸਿਰਫ਼ ਲੜਕੀ ਦੇ ਜ਼ਖ਼ਮੀ ਹੋਣ ਦੀ ਖਬਰ ਹੈ । ਗੱਡੀ ਵਿੱਚ ਇੱਕ ਬਜ਼ੁਰਗ ਅਤੇ ਇੱਕ ਔਰਤ ਸਮੇਤ ਇੱਕ ਲੜਕੀ ਸਵਾਰ ਸੀ।
ਜ਼ਖ਼ਮੀ ਲੜਕੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਉਧਰ ਦੀਨਾਨਗਰ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗਨੀਮਤ ਰਹੀ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।