ਵਿਵਾਦਿਤ ਵੀਡੀਓ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ
ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ : ਮੁੱਖ ਮੰਤਰੀ
ਚੰਡੀਗੜ੍ਹ: ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਵਾਈ ਕਰਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫ਼ ਲੈ ਲਿਆ ਗਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਕੁਤਾਹੀ ਬਰਾਦਸ਼ਤ ਨਹੀਂ ਕਰਾਂਗੇ।
ਦੱਸ ਦੇਈਏ ਕਿ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਕਥਿਤ ਤੌਰ 'ਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਭੁੱਲਰ ਨੂੰ ਆਪਣੇ ਕੰਮਾਂ ਲਈ ਜ਼ਿੰਮੇਵਾਰ ਠਹਿਰਾਇਆ ਹੈ।ਉਨ੍ਹਾਂ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਇੱਕ ਵੀਡੀਓ ਬਣਾਈ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ।
ਗਗਨਦੀਪ ਸਿੰਘ ਰੰਧਾਵਾ ਕਥਿਤ ਤੌਰ 'ਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸੇਵਾ ਨਿਭਾ ਰਹੇ ਸਨ। ਘਟਨਾ ਤੋਂ ਬਾਅਦ, ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।