ਪਰਮੀਸ਼ ਵਰਮਾ ਮਾਮਲੇ ‘ਚ ਫੜੇ ਗਏ ਨੌਜਵਾਨ ਰਿਹਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਗੋਲੀਆਂ ਚਲਾਉਣ ਦੇ ਦੋਸ਼ 'ਚ ਪੁਲਿਸ ਨੇ ਹਿਮਾਚਲ ਦੇ ਸੋਲਨ ਜ਼ਿਲ੍ਹੇ ਦੇ ਬੱਦੀ ਤੋਂ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Accused arrested in Parmish Verma's case

ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਗੋਲੀਆਂ ਚਲਾਉਣ ਦੇ ਦੋਸ਼ 'ਚ ਪੁਲਿਸ ਨੇ ਹਿਮਾਚਲ ਦੇ ਸੋਲਨ ਜ਼ਿਲ੍ਹੇ ਦੇ ਬੱਦੀ ਤੋਂ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਦਸਿਆ ਜਾ ਰਿਹਾ ਸੀ ਕਿ ਜਿਨ੍ਹਾਂ ਨੂੰ ਪੁਲਿਸ ਨੇ ਬੱਦੀ ਤੋਂ ਕਾਬੂ ਕੀਤਾ ਸੀ, ਉਹਨਾਂ ‘ਚੋ ਇਕ ਮੁਲਜ਼ਮ ਪਹਿਲਾਂ ਹੀ ਰਿਮਾਂਡ ‘ਤੇ ਚੱਲ ਰਿਹਾ ਸੀ। ਪਰ ਅੱਜ ਪੁਲਿਸ ਦੇ ਵਲੋਂ ਇਹਨਾਂ ਮੁਲਜ਼ਮਾਂ ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿਤਾ ਗਿਆ ਹੈ।

ਦਸਣਯੋਗ ਹੈ ਕਿ ਮੋਹਾਲੀ 'ਚ ਬੀਤੀ ਦਿਨੀ ਦੇਰ ਰਾਤ ਪਰਮੀਸ਼ ਵਰਮਾ 'ਤੇ ਕਾਰ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ। ਗੋਲੀਆਂ ਲੱਗਣ ਕਾਰਨ ਪਰਮੀਸ਼ ਵਰਮਾ ਨੂੰ ਮੋਹਾਲੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। 

ਪਰਮੀਸ਼ ਵਰਮਾ ‘ਤੇ ਹੋਏ ਹਮਲੇ ਸਬੰਧੀ ਹਾਲੇ ਤਕ ਇਸ ਮਾਮਲੇ ਵਿਚ ਮੁੱਖ ਦੋਸ਼ੀ ਦੀ ਗ੍ਰਿਫ਼ਤਾਰੀ ਤਾਂ ਨਹੀਂ ਹੋਈ ਪਰ ਕੁੱਝ ਦਿਨ ਪਹਿਲਾਂ ਰਾਤ 12:05 ‘ਤੇ ਓਹਨਾਂ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਸੀ। 

ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਪਰਮੀਸ਼ ਨੂੰ ਐਂਬੂਲੈਂਸ ਰਾਹੀਂ ਇਕ ਸੁਰੱਖਿਅਤ ਥਾਂ ‘ਤੇ ਭੇਜ ਦਿਤਾ ਗਿਆ ਸੀ। ਇਹ ਥਾਂ ਪਰਮੀਸ਼ ਵਰਮਾ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹਾਲੇ ਤਕ ਕਿਸੇ ਹੋਰ ਨੂੰ ਨਹੀਂ ਪਤਾ। 

ਪਰਮੀਸ਼ ਵਰਮਾ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਇਹਤਿਆਤਨ ਵਜੋਂ ਪਟਿਆਲਾ ਵਿਖੇ ਉਨ੍ਹਾਂ ਦੀ ਰਿਹਾਇਸ਼ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ।