ਇਕ ਮਹੀਨਾ ਪਹਿਲਾਂ ਹੋਇਆ ਸੀ ਬਲਾਤਕਾਰ, ਇਨਸਾਫ਼ ਲਈ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਪਰਿਵਾਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ ਕੁਝ ਦਿਨਾਂ ਤੋਂ ਬਲਾਤਕਾਰ ਦੀਆਂ ਘਟਨਾਵਾਂ ਲਗਾਤਰ ਸਾਹਮਣੇ ਆ ਰਹੀਆਂ ਹਨ।

Family stands in roof top for justice of their daughter's rape

ਅਬੋਹਰ : ਪਿਛਲੇ ਕੁਝ ਦਿਨਾਂ ਤੋਂ ਬਲਾਤਕਾਰ ਦੀਆਂ ਘਟਨਾਵਾਂ ਲਗਾਤਰ ਸਾਹਮਣੇ ਆ ਰਹੀਆਂ ਹਨ। ਇਨ੍ਹਾਂ 'ਚੋਂ ਹੀ ਕਈ ਮਾਮਲੇ ਅਜਿਹੇ ਨੇ ਜਿਨ੍ਹਾਂ ਦੀ ਸ਼ਿਕਾਇਤ ਦਰਜ ਹੋਣ 'ਤੇ ਵੀ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਅਜਿਹਾ ਹੀ ਮਾਮਲਾ ਅਬੋਹਰ ਤੋਂ ਸਾਹਮਣੇ ਆਇਆ ਜਿਥੇ ਇਕ ਮਹੀਨਾ ਪਹਿਲਾਂ ਇਕ ਲੜਕੀ ਨਾਲ ਬਲਾਤਕਾਰ ਹੋਇਆ ਸੀ।

ਪੀੜਤ ਲੜਕੀ ਦੇ ਪਰਿਵਾਰ ਵਲੋਂ ਇਸ ਸੰਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਪਰ ਫਿਰ ਵੀ ਪੁਲਿਸ ਵਲੋਂ ਇਸ ਨੂੰ ਲੈ ਕੇ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਚਲਦਿਆਂ ਅਪਣੀ ਬੱਚੀ ਨੂੰ ਇਨਸਾਫ਼ ਦਿਵਾਉਣ ਦੇ ਲਈ ਪੀੜਤ ਪਰਿਵਾਰ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਿਆ ਤੇ ਇਨਸਾਫ਼ ਦੀ ਗੁਹਾਰ ਲਗਾਉਣ ਲੱਗਾ।

ਉਧਰ ਇਸ ਘਟਨਾ ਸੰਬੰਧੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜਾਂਚ ਅਧਿਕਾਰੀ ਨੇ ਪਾਣੀ ਵਾਲੀ ਟੈਂਕੀ ਦੇ ਥੱਲੇ ਖੜ ਕੇ ਕਾਰਵਾਈ ਕਰਨ ਦਾ ਭਰੋਸਾ ਦਿਤਾ।