ਕਪੂਰਥਲਾ ਜ਼ਿਲ੍ਹੇ ਵਿਚ 60 ਪਿੰਡਾਂ ਨੂੰ ਪ੍ਰਦੂਸ਼ਣ ਰਹਿਤ ਕਰਨ ਦਾ ਲਿਆ ਫੈਸਲਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਗ੍ਰਾਮੀਣ ਉਜਵਲ ਯੋਜਨਾ ਦੇ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ 60 ਪਿੰਡਾਂ ਨੂੰ ਪ੍ਰਦੂਸ਼ਣ ਰਹਿਤ ਕਰਨ ਦਾ ਫੈਸਲਾ ਲਿਆ ਗਿਆ ਹੈ।

LPG connections given under Ujjwala scheme

ਕਪੂਰਥਲਾ (ਇੰਦਰਜੀਤ ਸਿੰਘ) : ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਗ੍ਰਾਮੀਣ ਉਜਵਲ ਯੋਜਨਾ ਦੇ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ 60 ਪਿੰਡਾਂ ਨੂੰ ਪ੍ਰਦੂਸ਼ਣ ਰਹਿਤ ਕਰਨ ਦਾ ਫੈਸਲਾ ਲਿਆ ਗਿਆ ਹੈ।

ਯੋਜਨਾ ਦੇ ਤਹਿਤ ਦੇਸ਼ ਦੇ ਹਰ ਜ਼ਿਲ੍ਹੇ ਨੂੰ ਪ੍ਰਦੂਸ਼ਣ ਰਹਿਤ ਕਰਨ ਦੇ ਮੰਤਵ ਨਾਲ ਐਲਪੀਜੀ ਪਹੁੰਚ ਹਰ ਘਰ ਤਕ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੁਆਰਾ ਦੋ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਦਾਇਰਾ ਵਧਾਉਂਦੇ ਹੋਏ ਟੀਚਾ ਅੱਠ ਕਰੋੜ ਕਰ ਦਿਤਾ ਗਿਆ ਹੈ। ਜ਼ਿਲ੍ਹਾ ਨੋਡਲ ਅਫਸਰ ਨਵਤੇਜ ਸਿੰਘ, ਸੀਨੀਅਰ ਮੈਨੇਜਰ ਚੰਡੀਗੜ ਰਾਕੇਸ਼ ਕੁਮਾਰ, ਡੀਜੀਐਸ ਨੋਇਡਾ ਤੋਂ ਐਸਕੇ ਭੱਟੀ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜ਼ਿਲ੍ਹੇ ਵਿਚ 26 ਸਥਾਨਾਂ 'ਤੇ ਕੁਲ 1510 ਗੈਸ ਕਨੈਕਸ਼ਨ ਵੰਡੇ ਗਏ ਹਨ।

ਸਕੀਮ ਤਹਿਤ ਐਲਪੀਜੀ ਕੈਨਕਸ਼ਨ ਨਾਲ ਪਾਇਪ ਤੇ ਰੈਗੂਲੇਟਰ ਵੀ ਮੁਫ਼ਤ ਦਿਤੇ ਜਾਂਦੇ ਹਨ।