ਕਣਕ ਦੀ ਖਰੀਦ ਤੇਜ਼ ਕਰਨ ਦੇ ਜਾਰੀ ਕੀਤੇ ਗਏ ਆਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਐਸਡੀਐਮ, ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ

Faridkot grain market

ਫ਼ਰੀਦਕੋਟ: ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਜ਼ਿਲ੍ਹੇ ਦੇ ਸਮੂਹ ਐਸਡੀਐਮ, ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚ ਰਹੀ ਕਣਕ ਦੀ ਖਰੀਦ ਦੇ ਕੰਮ ਵਿਚ ਤੇਜ਼ੀ ਲਿਆਵੇ ਤਾਂਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪਿਛਲੇ ਕੁਝ ਦਿਨ ਪਹਿਲਾਂ ਖਰਾਬ ਮੌਸਮ ਕਾਰਨ ਕਣਕ ਦੀ ਕਟਾਈ ਵਿਚ ਰੁਕਾਵਟ ਆਈ ਸੀ...

....ਜਿਸ ਦਾ ਕੰਮ ਮੌਸਮ ਸਾਫ਼ ਹੋਣ ਤੋਂ ਬਾਅਦ ਤੇਜ਼ੀ ਨਾਲ ਸ਼ੁਰੂ ਹੋ ਗਿਆ ਹੈ। ਮੰਡੀਆਂ ਵਿਚ ਇਸ ਦਾ ਕੰਮ ਬੜੀ ਤੇਜ਼ੀ ਨਾਲ ਵਧ ਰਿਹਾ ਹੈ। ਉਹਨਾਂ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਮੰਡੀਆਂ ਵਿਚ ਕਿਸਾਨਾਂ ਦੀ ਸੁਵਿਧਾ ਲਈ ਛਾਂ, ਪਾਣੀ, ਰੌਸ਼ਨੀ, ਸਫ਼ਾਈ ਆਦਿ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣੀ ਚਾਹੀਦੀ।

ਖਰੀਦ ਏਜੰਸੀਆਂ ਨੂੰ ਕਿਹਾ ਗਿਆ ਹੈ ਕਿ ਉਹ ਮੰਡੀਆਂ ਵਿਚ ਆਈ ਕਣਕ ਦੀ ਸਰਕਾਰੀ ਮਾਪਦੰਡਾਂ ਅਨੁਸਾਰ ਬੋਲੀ ਲਗਾਉਣ ਜਿਸ ਨਾਲ ਕਿਸਾਨਾਂ ਨੂੰ ਜ਼ਿਆਦਾ ਦੇਰ ਮੰਡੀ ਨਹੀਂ ਰੁਕਣਾ ਪਵੇਗਾ। ਖਰੀਦ ਕੇਂਦਰਾਂ ਵਿਚ ਬਰਸਾਤੀ ਪ੍ਰ੍ਰਬੰਧ ਕੀਤੇ ਜਾਣ ਜਿਸ ਨਾਲ ਮੰਡੀ ਵਿਚ ਪਈ ਕਣਕ ਮੀਂਹ ਨਾਲ ਖਰਾਬ ਨਹੀਂ ਹੋਵੇਗੀ। ਡੀਸੀ ਨੇ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਐਸਡੀਐਮ ਸਮੇਤ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਦਿੱਤੀ ਹੈ.....

..... ਕਿ ਉਹ ਅਪਣੇ ਖੇਤਰ ਨਾਲ ਸਬੰਧਿਤ ਮੰਡੀਆਂ ਵਿਚ ਆਪ ਜਾ ਕੇ ਜਾਇਜ਼ਾ ਲੈਣ ਅਤੇ ਜੇਕਰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਆਪਸ ਵਿਚ ਹੀ ਹਲ ਕਰ ਲਿਆ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਮੰਡੀ ਵਿਚ ਸੁੱਕੀ ਫ਼ਸਲ ਲੈ ਕੇ ਆਉਣ ਜਿਸ ਨਾਲ ਖਰੀਦ ਸਬੰਧੀ ਕੋਈ ਮੁਸ਼ਕਿਲ ਨਾ ਆਵੇ। ਕਣਕ ਜੇਕਰ ਸੁੱਕੀ ਹੋਵੇਗੀ ਤਾਂ ਉਸ ਨਾਲ ਕੋਈ ਵੀ ਪਰੇਸ਼ਾਨੀ ਨਹੀਂ ਆਵੇਗੀ ਜਿਸ ਨਾਲ ਕਿਸਾਨ ਦੀ ਫ਼ਸਲ ਜਲਦੀ ਵਿਕੇਗੀ।

ਮੀਂਹ ਪੈਣ ਕਾਰਨ ਫ਼ਸਲਾਂ ਖਰਾਬ ਹੋ ਜਾਂਦੀਆਂ ਹਨ। ਜੇਕਰ ਹੁਣ ਇਸ ਦੀ ਸੰਭਾਲ ਛੇਤੀ ਕੀਤੀ ਗਈ ਤਾਂ ਖਰੀਦ ਏਜੰਸੀਆਂ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਵੇਗੀ।