ਪ੍ਰੇਮ ਸੰਬੰਧਾਂ ਨੂੰ ਲੈ ਕੇ ਕੀਤਾ ਨੌਜਵਾਨ ਦਾ ਕਤਲ, ਲੜਕੀ ਵਾਲਿਆਂ ਵਿਰੁੱਧ ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਸਬਾ ਵਲਟੋਹਾ ਵਿਖੇ 22 ਸਾਲਾ ਨੌਜਵਾਨ ਦਾ ਪ੍ਰੇਮ ਸਬੰਧਾਂ ਦੇ ਚੱਲਦਿਆਂ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ...

Murder Case

ਵਲਟੋਹਾ : ਕਸਬਾ ਵਲਟੋਹਾ ਵਿਖੇ 22 ਸਾਲਾ ਨੌਜਵਾਨ ਦਾ ਪ੍ਰੇਮ ਸਬੰਧਾਂ ਦੇ ਚੱਲਦਿਆਂ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਿਸ ਵੱਲੋ ਮਾਮਲੇ ਦੀ ਜਾਂਚ ਕੀਤੀ ਜੀ ਰਹੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਵਿਅਕਤੀ ਦੇ ਮਾਮੇ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੇਰਾ ਭਣੋਈਆ ਮਲਕੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਨੂਰਵਾਲਾ ਥਾਣਾ ਖੇਮਕਰਨ,

ਜੋ ਬੀਤੀ ਰਾਤ ਕਸਬਾ ਵਲਟੋਹਾ ਵਿਖੇ ਅਪਣੀ ਪ੍ਰੇਮਿਕਾ ਨੂੰ ਮਿਲਣ ਪਿੰਡ ਵਲਟੋਹਾ ਵਿਖੇ ਗਿਆ ਸੀ। ਲੜਕੀ ਦੇ ਪਰਿਵਾਰ ਵਾਲਿਆਂ ਨੂੰ ਜਦੋਂ ਇਸ ਦੇ ਬਾਰੇ ਪਤਾ ਲੱਗਿਆ ਤਾਂ ਉਹ ਮਲਕੀਤ ਸਿੰਘ ਦੇ ਗਲੇ ‘ਚ ਫਾਹਾ ਪਾ ਕੇ ਉਸ ਨੂੰ ਖਿੱਚ ਕੇ ਲੈ ਗਿਆ। ਉਨ੍ਹਾਂ ਦੇ ਘਰ ਜਾ ਕੇ ਗਲ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਦੱਸ ਦਈਏ ਕਿ ਇਸ ਘਟਨਾ ਦੇ ਬਾਰੇ ਜਦੋਂ ਕਸਬੇ ਦੋ ਲੋਕਾਂ ਨੂੰ ਪਤਾ ਲੱਗਿਆ ਤਾ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਥਾਣਾ ਵਲਟੋਹਾ ਨੂੰ ਦਿੱਤੀ ਅਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਅਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ।

ਥਾਣਾ ਵਲਟੋਹਾ ਦੇ ਐਸਐਚਓ ਸੁਖਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਮਾਮਲੇ ਨਿਸ਼ਾਨ ਸਿੰਘ ਦੇ ਬਿਆਨ ‘ਤੇ ਲੜਕੀ ਦੇ ਪਿਤਾ ਜਰਨੈਲ ਸਿੰਘ ਪੁੱਤਰ ਮੁਖਤਿਆਰ ਸਿੰਘ ਤੇ ਅਰਸ਼ਦੀਪ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਲੜਕੀ ਦੇ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।