ਪਟਿਆਲਾ 'ਚ ਵਾਪਰੀ ਵੱਡੀ ਵਾਰਦਾਤ, ਹਾਈਕੋਰਟ ਦੇ ਵਕੀਲਾਂ ਦੀ ਮਾਂ ਦਾ ਬੇਰਹਿਮੀ ਨਾਲ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਨ੍ਹਾਂ ਦੀ ਕਿਸੇ ਨਾਲ ਵੀ ਦੁਸ਼ਮਣੀ ਨਹੀਂ ਹੈ।  ਪੁਲਿਸ ਇਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ।

murder

ਪਟਿਆਲਾ: ਪੰਜਾਬ ਵਿਚ ਚੋਰੀ, ਕਤਲ ਨਾਲ ਜੁੜੀਆਂ ਘਟਨਾਵਾਂ ਲਗਾਤਰ ਵੱਧ ਰਹੀਆਂ ਹੈ। ਅੱਜ ਤਾਜ਼ਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿਥੇ ਔਰਤ ਦਾ ਦੇਰ ਰਾਤ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਆਏ ਚੋਰਾਂ ਵੱਲੋਂ ਕਤਲ ਕਰ ਕੇ ਮਾਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਮਲੇਸ਼ ਸਿੰਗਲਾ ਨਾਮ ਦੀ ਔਰਤ ਪਟਿਆਲਾ ਦੇ ਵਿਕਾਸ ਕਲੋਨੀ 29 ਨੰਬਰ ਘਰ ਵਿਚ ਰਹਿਣ ਵਾਲੀ ਹੈ। 

ਇਸ ਘਟਨਾ ਦੇ ਅੰਜਾਮ ਦੇਣ ਤੋਂ ਬਾਅਦ ਮੌਕੇ 'ਤੇ ਫੋਰੈਂਸਿਕ ਲੈਬ ਦੀ ਟੀਮ ਅਤੇ ਪੁਲਿਸ ਦੇ ਉੱਚ ਅਧਿਕਾਰੀ ਪਹੁੰਚੇ ਗਏ ਹਨ ਅਤੇ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿ ਕਿਸ ਇਰਾਦੇ ਨਾਲ ਇਹ ਕਤਲ ਨੂੰ ਅੰਜਾਮ ਦਿੱਤਾ ਗਿਆ। ਹਾਲ ਹੀ ਵਿਚ ਸੀਆਈਏ ਦੀ ਟੀਮ ਵੱਲੋਂ ਬਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿ ਕਿਸ ਤਰ੍ਹਾਂ ਇਹ ਕਤਲ ਹੋਇਆ ਅਤੇ ਕਿਸ ਤਰ੍ਹਾਂ ਚੋਰ ਘਰ ਵਿਚ ਵੜਿਆ।  

ਇਸ ਦੌਰਾਨ ਗੱਲਬਾਤ ਕਰਦਿਆਂ ਜਤਿੰਦਰਪਾਲ ਸਿੰਘ ਡਿਸਟ੍ਰਿਕ ਬਾਰ ਐਸੋਸੀਏਸ਼ਨ ਪ੍ਰਧਾਨ ਨੇ ਆਖਿਆ ਕਿ ਕੱਲ੍ਹ ਦੇਰ ਰਾਤ 1 ਵਜੇ ਦੇ ਕਰੀਬ ਕਿਸੇ ਵਿਅਕਤੀ ਵੱਲੋਂ ਸਾਡੇ ਬਾਰ ਕਾਉਂਸਲਿੰਗ ਦੇ ਸਾਬਕਾ ਚੇਅਰਮੈਨ ਦੀ ਘਰਵਾਲ਼ੀ ਦਾ ਕਤਲ ਕਰ ਦਿੱਤਾ ਗਿਆ। ਇਹ ਸੂਚਨਾ ਸਾਨੂੰ ਉਨ੍ਹਾਂ ਦੇ ਬੇਟੇ ਵੱਲੋਂ ਫੋਨ ਕਰਕੇ ਦਿੱਤੀ ਗਈ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਇਹ ਬਹੁਤ ਹੀ ਸਰੀਫ ਪਰਿਵਾਰ ਹੈ ਇਨ੍ਹਾਂ ਤਿੰਨ ਬੇਟੇ ਵੀ ਵਕੀਲ ਹਨ ਹੈ ਤੇ ਇਨ੍ਹਾਂ ਦੀ ਕਿਸੇ ਨਾਲ ਵੀ ਦੁਸ਼ਮਣੀ ਨਹੀਂ ਹੈ।  ਪੁਲਿਸ ਇਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ।