ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਕੀਤੀ ਸਮਾਪਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਆਪਣੇ ਪਿੱਛੇ ਆਪਣੀ ਪਤਨੀ ਤੇ ਦੋ ਬੱਚੇ ਛੱਡ ਗਿਆ

photo

 

ਸੰਗਰੂਰ : ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੁੰਦੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ।

ਇਸੇ ਕੜੀ ਵਿਚ ਅੱਜ ਇਕ ਹੋਰ ਕਿਸਾਨ ਨੇ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਮੌਤ ਨੂੰ ਗਲੇ ਲਗਾ ਲਿਆ ਹੈ।  ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਜੋ ਕਿ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸੀ।

 

ਮ੍ਰਿਤਕ ਕਿਸਾਨ 2 ਏਕੜ ਜ਼ਮੀਨ ਦਾ ਮਾਲਕ ਸੀ ਜਿਸ ਦੇ ਸਿਰ ਕਰੀਬ 8 ਲੱਖ ਰੁਪਏ ਦਾ ਕਰਜ਼ਾ ਸੀ। ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਮਾਨਸਿਕ ਪ੍ਰੇਸ਼ਾਨ ਸੀ ਜਿਸ ਕਾਰਨ ਕੱਲ ਸ਼ਾਮ ਉਸ ਨੇ ਜ਼ਹਿਰੀਲੀ ਦਵਾਈ ਪੀ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿਛੇ ਪਤਨੀ ਤੇ ਦੋ ਬੱਚੇ ਛੱਡ ਗਿਆ।