ਤਰਨਤਾਰਨ ਦੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ 'ਚ ਮਿਲਿਆ ਬੰਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੰਬ ਨੂੰ ਸੁੰਨਸਾਨ ਥਾਂ ’ਤੇ ਲਿਜਾ ਕੇ ਨਸ਼ਟ ਕਰ ਦਿੱਤਾ ਜਾਵੇਗਾ।

Bomb found in parking of Gurdwara Sri Darbar Sahib in Tarn Taran

 

ਤਰਨਤਾਰਨ: ਸ੍ਰੀ ਦਰਬਾਰ ਸਾਹਿਬ ਤਰਨਤਾਰਨ ਨਜ਼ਦੀਕ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਦੇ ਸਾਹਮਣੇ ਬਣ ਰਹੀ ਪੰਜ ਮੰਜ਼ਿਲਾ ਪਾਰਕਿੰਗ ਦੀ ਸੇਵਾ ਦੌਰਾਨ ਮਿੱਟੀ ’ਚੋਂ ਅਣ ਚੱਲਿਆ ਬੰਬ ਮਿਲਿਆ। ਸੇਵਾਦਾਰਾਂ ਵਲੋਂ ਤੁਰੰਕ ਇਸ ਦੀ ਸੂਚਨਾ ਥਾਣਾ ਸਿਟੀ ਦੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਬੰਬ ਨੂੰ ਨਸ਼ਟ ਕਰਨ ਲਈ ਬੰਬ ਰੋਧਕ ਦਸਤੇ ਨੂੰ ਬੁਲਾ ਲਿਆ ਗਿਆ।   

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਕਾਰਵਾਈ, JE ਰਾਜਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ

ਜ਼ਿਲ੍ਹੇ ਦੇ ਐੱਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੇ ਬੰਬ ਦੀ ਜਾਂਚ ਮਾਹਰ ਟੀਮ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਟੀਮ ਵਲੋਂ ਇਸ ਬੰਬ ਨੂੰ ਸੁੰਨਸਾਨ ਥਾਂ ’ਤੇ ਲਿਜਾ ਕੇ ਨਸ਼ਟ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਆਸ-ਪਾਸ ਦੇ ਲੋਕਾਂ ਵਿਚ ਕਾਫੀ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।