Jandiala Guru : ਜੰਡਿਆਲਾ ਗੁਰੂ ਪੁਲਿਸ ਵੱਲੋਂ ਇੱਕ ਕਿਲੋ ਹੈਰੋਇਨ ਸਮੇਤ 3 ਵਿਅਕਤੀ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਜਲੰਧਰ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਮੈਂਬਰ ਹਥਿਆਰਾਂ ਸਣੇ ਗ੍ਰਿਫਤਾਰ

Jandiala Guru police

Jandiala Guru News : ਜੰਡਿਆਲਾ ਗੁਰੂ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਇਥੋਂ ਦੇ ਮੁਹੱਲਾ ਸ਼ੇਖੂਪੁਰਾ ਵਿਚੋਂ 3 ਵਿਅਕਤੀਆਂ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। 

ਜੰਡਿਆਲਾ ਗੁਰੂ ਦੇ ਡੀ.ਐਸ.ਪੀ. ਰਵਿੰਦਰ ਸਿੰਘ, ਐਸ.ਐਚ.ਓ. ਪਰਮਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਜਲੰਧਰ ਪੁਲਿਸ ਨੇ ਬਦਮਾਸ਼ ਜੱਗੂ ਭਗਵਾਨਪੁਰੀਆ (Jaggu Bhagwanpuria) ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ। 

ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਇਨ੍ਹਾਂ ਵਿੱਚੋਂ ਦੋ ਮੁਲਜ਼ਮ ਅੰਮ੍ਰਿਤਸਰ ਦੇ ਰਾਜਦੀਪ ਕਤਲ ਕੇਸ ਵਿੱਚ ਲੋੜੀਂਦੇ ਸਨ ਅਤੇ ਇਹ ਹਥਿਆਰ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਖਤਮ ਕਰਨ ਲਈ ਖਰੀਦੇ ਗਏ ਸਨ।