ਸ਼੍ਰੋਮਣੀ ਅਕਾਲੀ ਦਲ ਲਈ ਇੱਕ ਹੋਰ ਅਗਨੀ ਪ੍ਰੀਖਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨ ਦਾ ਕੀਤਾ ਸੀ ਐਲਾਨ

Shiromani Akali Dal

ਚੰਡੀਗੜ੍ਹ- ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕੇਮਟੀ ਦੀਆਂ ਚੋਣਾਂ ਦਾ ਮੁੱਦਾ ਗਰਮਾ ਗਿਆ ਹੈ ਤੇ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਲਈ ਇੱਕ ਹੋਰ ਅਗਨੀ ਪ੍ਰੀਖਿਆ ਸਾਬਿਤ ਹੋਣਗੀਆਂ। ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਚੁੱਕੇ ਵਿਧਾਇਕ ਤੇ ਸੀਨੀਅਰ ਵਕੀਲ ਐਚਐਸ ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਠੀ ਲਿਖ ਕੇ SGPC ਦੀਆਂ ਚੋਣਾਂ ਦਾ ਮਾਮਲਾ ਕੇਂਦਰ ਕੋਲ ਉਠਾਉਣ ਦੀ ਮੰਗ ਕੀਤੀ ਹੈ।

ਦੱਸ ਦੇਈਏ ਕਿ ਨਿਯਮਾਂ ਮੁਤਾਬਿਕ ਇਹ ਚੋਣਾਂ ਦਸੰਬਰ 2016 ਵਿੱਚ ਹੋਣੀਆਂ ਸੀ ਪਰ ਸ਼੍ਰੋਮਣੀ ਅਕਾਲੀ ਦਲ ਆਪਣੇ ਉਤੇ ਆਏ ਸੰਕਟ ਨੂੰ ਦੇਖਦੇ ਹੋਏ ਇਹ ਚੋਣਾਂ ਵਾਰ ਵਾਰ ਟਾਲ ਰਹੀ ਸੀ

ਪਰ ਹੁਣ ਇਹ ਮੁੱਦਾ ਫੇਰ ਗਰਮਾਉਂਦਾ ਜਾ ਰਿਹਾ ਹੈ ਤੇ sgpc ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਲਈ ਕੋਈ ਵੱਡਾ ਸੰਕਟ ਖੜਾ ਕਰ ਸਕਦੀਆਂ ਹਨ, ਕਿਉਂ ਕਿ ਇਸ ਵਾਰ ਦੂਜੇ ਪਾਸੇ ਕਾਂਗਰਸ ਵੀ sgpc ਚੋਣਾਂ ਲੜਨ ਲਈ ਮੈਦਾਨ ਵਿਚ ਉਤਰ ਸਕਦੀ ਹੈ। ਤੁਹਾਨੂੰ ਯਾਦ ਕਰਵਾ ਦਈਏ ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ sgpc ਚੋਣਾਂ ਕਰਵਾਉਣ ਤੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ।

ਮੁੱਖ ਮੰਤਰੀ ਨੇ ਕਿਹਾ ਸੀ ਕਿ sgpc ਚੋਣਾਂ ਲੜ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਚੁੰਗਲ ਚੋਂ ਬਾਹਰ ਕੱਢਣਗੇ। ਹੁਣ ਦੇਖਣਾ ਇਹ ਹੈ ਕਿ ਮੁਖ ਮੰਤਰੀ ਪੰਜਾਬ sgpc ਦੀਆਂ ਚੋਣਾਂ ਨੂੰ ਲੈ ਕੇ ਕੇਂਦਰ ਕੋਲ ਕੀ ਮੰਗ ਰੱਖਦੇ ਹਨ ਅਤੇ ਜੇਕਰ ਇਹ ਚੋਣਾਂ ਹੁੰਦੀਆਂ ਹਨ ਤਾਂ ਇਨ੍ਹਾਂ ਦੇ ਨਤੀਜੇ ਕੀ ਹੋਣਗੇ।