ਬਰਗਾੜੀ ਗੋਲੀਕਾਂਡ : ਸਾਬਕਾ SSP ਚਰਨਜੀਤ ਸ਼ਰਮਾ ਨੂੰ ਨਹੀਂ ਮਿਲੀ ਜ਼ਮਾਨਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਾਕੀ ਪੁਲਿਸ ਅਫ਼ਸਰਾਂ ਨੂੰ ਮਿਲੀ ਜ਼ਮਾਨਤ ਅਤੇ ਗ੍ਰਿਫ਼ਤਾਰੀ 'ਤੇ 28 ਮਈ ਤਕ ਰੋਕ ਲਗਾਈ

Former SSP Charanjit Sharma is not relieved from high court

ਚੰਡੀਗੜ੍ਹ : ਬਰਗਾੜੀ ਗੋਲੀਕਾਂਡ ਦੇ ਮੁਲਜ਼ਮ ਸਾਬਕਾ SSP ਚਰਨਜੀਤ ਸ਼ਰਮਾ ਦੀ ਜ਼ਮਾਨਤ 'ਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਸਾਬਕਾ SSP ਸ਼ਰਮਾ ਨੂੰ ਕੋਈ ਰਾਹਤ ਨਹੀਂ ਦਿੱਤੀ। ਅਦਾਲਤ ਨੇ ਬਾਕੀ ਪੁਲਿਸ ਅਫ਼ਸਰਾਂ ਨੂੰ ਮਿਲੀ ਜ਼ਮਾਨਤ ਅਤੇ ਗ੍ਰਿਫ਼ਤਾਰੀ 'ਤੇ 28 ਮਈ ਤਕ ਰੋਕ ਲਗਾ ਦਿੱਤੀ ਗਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਚ ਚਾਲਾਨ ਪੇਸ਼ ਕਰਨ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ 27 ਜਨਵਰੀ ਨੂੰ ਚਰਨਜੀਤ ਸ਼ਰਮਾ ਨੂੰ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਅਕਤੂਬਰ 2015 'ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ। ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ 'ਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।