ਪਾਕਿਸਤਾਨ ਵਿਚ ਕਰਤਾਰਪੁਰ ਲਾਂਘੇ ਦਾ ਕੰਮ ਪੱਬਾਂ ਭਾਰ, ਦੇਖੋ ਨਵੀਆਂ ਤਸਵੀਰਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ ਵੱਲ ਵੀ ਲਾਂਘੇ ਦੇ ਕੰਮ ਨੇ ਫੜੀ ਰਫਤਾਰ

Work on Kartarpur corridor in Pakistan

ਕਰਤਾਰਪੁਰ- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਪਾਕਿਸਤਾਨ ਵਿਚ ਕੰਮ ਜੋਰਾਂ ਨਾਲ ਚੱਲ ਰਿਹਾ ਹੈ। ਸੋਸ਼ਲ ਮੀਡਿਆ 'ਤੇ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਤੋਂ ਸਾਫ ਦੇਖਿਆ ਜਾ ਸਕਦਾ ਹੈ ਕਿ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਕਿਸ ਹੱਦ ਤੱਕ ਪਹੁੰਚ ਗਿਆ ਹੈ। ਇਨ੍ਹਾਂ ਤਸਵੀਰਾਂ ਦੇਖ ਲਗਦਾ ਹੈ ਕਿ ਪਾਕਿਸਤਾਨ ਸਰਕਾਰ ਬਹੁਤ ਤੇਜ਼ੀ ਨਾਲ ਕੰਮ ਕਰਵਾ ਰਹੀ ਹੈ ਤੇ ਉਮੀਦ ਜਤਾਈ ਜਾ ਰਹੀ ਹੈ ਕਿ ਨਵੰਬਰ ਤਕ ਇਹ ਕੰਮ ਮੁਕੰਮਲ ਹੋ ਜਾਵੇਗਾ।

ਪਾਕਿਸਤਾਨ ਵੱਲੋਂ ਆਈਆਂ ਤਸਵੀਰਾਂ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਇਮਾਰਤਾਂ ਉਸਾਰੀਆਂ ਜਾ ਰਹੀਆਂ ਹਨ ਤੇ ਰਵੀ ਨਦੀ 'ਤੇ ਬਣਾਏ ਜਾ ਰਹੇ ਪੁੱਲ ਦਾ ਕੰਮ ਵੀ ਮੁਕੰਮਲ ਹੋਣ ਵਾਲਾ ਹੈ। ਇਸਦੇ ਨਾਲ ਹੀ ਲਾਂਘੇ ਦੀ ਦਿੱਖ ਨੂੰ ਨਿਖਾਰਨ ਲਈ ਆਲੇ ਦੁਆਲੇ ਪੌਦੇ ਵੀ ਲਗਾਏ ਜਾ ਚੁੱਕੇ ਹਨ। ਇਸਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਭਾਰਤ ਵੱਲ ਵੀ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਬਹੁਤ ਤੇਜ਼ ਰਫਤਾਰ ਨਾਲ ਅੱਗੇ ਵੱਧ ਰਿਹਾ ਹੈ

ਕੁਝ ਹਫਤੇ ਪਹਿਲਾਂ ਭਾਰਤ ਪਾਕਿਸਤਾਨ ਦੀ ਸਰਹੱਦ 'ਤੇ ਬਣੇ ਦਰਸ਼ਨ ਸਥਲ ਨੂੰ ਢਾਹੁਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ। ਉਮੀਦ ਜਤਾਈ ਜਾ ਰਹੀ ਹੈ ਕਿ ਲਾਂਘੇ ਦਾ ਕੰਮ ਨਵੰਬਰ ਤੱਕ ਦੋਹਾਂ ਮੁਲਕਾਂ ਵੱਲੋਂ ਮੁਕਾਮ ਕਰ ਲਿਆ ਜਾਵੇਗਾ ਤੇ ਸ਼ਰਧਾਲੂ ਪਾਕਿਸਤਾਨ ਵਿਚ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ।