ਨਸ਼ੇ ਕਾਰਨ ਮਰੇ ਵਿਅਕਤੀ ਦੀ 'ਕੋਰੋਨਾ' ਰੀਪੋਰਟ ਆਈ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਥੋਂ ਦੇ ਥਾਣਾ ਸਲੇਮ ਟਾਬਰੀ ਦੇ ਇਲਾਕੇ ਭੱਟੀਆਂ ਬੇਟ ਦੀ ਗਗਨਦੀਪ ਕਾਲੋਨੀ 'ਚ ਰਹਿਣ ਵਾਲੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ

File Photo

ਲੁਧਿਆਣਾ, 20 ਮਈ (ਪਪ) : ਇਥੋਂ ਦੇ ਥਾਣਾ ਸਲੇਮ ਟਾਬਰੀ ਦੇ ਇਲਾਕੇ ਭੱਟੀਆਂ ਬੇਟ ਦੀ ਗਗਨਦੀਪ ਕਾਲੋਨੀ 'ਚ ਰਹਿਣ ਵਾਲੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਸੀ। ਮੰਗਲਵਾਰ ਨੂੰ ਨੌਜਵਾਨ ਦੀ ਲਾਸ਼ ਦੀ 'ਕੋਰੋਨਾ' ਰੀਪੋਰਟ ਪਾਜ਼ੇਟਿਵ ਆਈ ਹੈ। ਜਾਣਕਾਰੀ ਮੁਤਾਬਕ ਭੱਟੀਆਂ ਬੇਟ ਦੀ ਗਗਨਦੀਪ ਕਾਲੋਨੀ 'ਚ ਰਹਿਣ ਵਾਲੇ 27 ਸਾਲ ਦੇ ਰਿੰਕੂ ਦੀ ਸਨਿਚਰਵਾਰ ਨੂੰ ਮੌਤ ਹੋ ਗਈ ਸੀ। ਪੁਲਿਸ ਦਾ ਕਹਿਣਾ ਸੀ ਕਿ ਬੀਮਾਰੀ ਕਾਰਨ ਉਸ ਦੀ ਮੌਤ ਹੋਈ ਹੈ, ਜਦਕਿ ਘਰ ਵਾਲਿਆਂ ਦਾ ਕਹਿਣਾ ਸੀ ਕਿ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਹੈ। ਉਸ ਦੀ ਲਾਸ਼ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾ ਦਿਤੀ ਸੀ ਅਤੇ ਉਸ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ। ਅੱਜ ਉਸ ਦੀ ਰੀਪੋਰਟ ਪਾਜ਼ੇਟਿਵ ਆਈ ਹੈ। ਸਿਵਲ ਹਸਪਤਾਲ ਦੀ ਡਾ. ਗੀਤਾ ਕਟਾਰੀਆ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਉਸ ਦੇ ਸੰਪਰਕ 'ਚ ਆਏ ਲੋਕਾਂ ਦੀ ਸੂਚੀ ਤਿਆਰ ਕਰ ਰਿਹਾ ਹੈ ਅਤੇ ਉਸ ਦੇ ਪਰਵਾਰ ਨੂੰ ਆਈਸੋਲੇਟ ਕੀਤਾ ਜਾ ਰਿਹਾ ਹੈ।