ਬਹਿਰੀਨ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਥਾਨਕ ਕਸਬੇ ਦੇ ਇਕ ਗ਼ਰੀਬ ਪਰਵਾਰ ਦਾ ਇਕਲੋਤਾ ਬੇਟਾ ਹਰਮਨਜੀਤ ਸਿੰਘ ਜੋ ਰੋਜ਼ੀ ਰੋਟੀ ਖਾਤਰ ਵਿਦੇਸ਼ ਗਿਆ

File Photo

ਰਈਆ, 20 ਮਈ (ਰਣਜੀਤ ਸਿੰਘ ਸੰਧੂ): ਸਥਾਨਕ ਕਸਬੇ ਦੇ ਇਕ ਗ਼ਰੀਬ ਪਰਵਾਰ ਦਾ ਇਕਲੋਤਾ ਬੇਟਾ ਹਰਮਨਜੀਤ ਸਿੰਘ ਜੋ ਰੋਜ਼ੀ ਰੋਟੀ ਖਾਤਰ ਵਿਦੇਸ਼ ਗਿਆ ਸੀ ਜਿਸ ਦੀ ਬਹਿਰੀਨ ਵਿਚ ਪਿਛਲੇ ਮਹੀਨੇ 26 ਤਰੀਕ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਸੀ। ਉਸ ਦੀ ਮ੍ਰਿਤਕ ਦੇਹ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਯਤਨਾਂ ਸਦਕਾ ਅੱਜ ਪਰਵਾਰ ਕੋਲ ਪਹੁੰਚਣ ਉਤੇ ਰਈਆ ਦੇ ਸ਼ਮਸ਼ਾਨਘਾਟ ਵਿਖੇ ਅੰਤਮ ਸਸਕਾਰ ਕਰ ਦਿਤਾ ਗਿਆ।

ਵਿਦੇਸ਼ ਵਿਚੋਂ ਮ੍ਰਿਤਕ ਦੇਹ ਲਿਆਉਣ ਲਈ ਪਰਵਾਰ ਵਲੋਂ ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਅਤੇ ਜਨਰਲ ਸਕੱਤਰ ਪੰਜਾਬ ਦਲਬੀਰ ਸਿੰਘ ਟੋਂਗ ਨਾਲ ਸੰਪਰਕ ਕੀਤਾ ਗਿਆ ਤਾਂ ਟੌਂਗ ਵਲੋਂ ਪਾਰਟੀ ਪ੍ਰਧਾਨ ਭਗਵੰਤ ਮਾਨ ਨੂੰ ਦੁਖੀ ਪਰਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਜਿੰਨਾਂ ਨੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰ ਕੇ ਨੌਜਵਾਨ ਦੀ ਲਾਸ਼ ਵਾਪਸ ਮੰਗਵਾਉਣ ਦਾ ਪ੍ਰਬੰਧ ਕੀਤਾ। ਅੱਜ ਅੰਤਮ ਸਸਕਾਰ ਮੌਕੇ ਪ੍ਰਿਥੀਪਾਲ ਸਿੰਘ ਫ਼ਾਜਲਪੁਰ, ਕੁਲਦੀਪ ਸਿੰਘ ਮਥਰੇਵਾਲ, ਮੰਗਲ ਸਿੰਘ ਫ਼ਾਜਲਪੁਰ, ਸਕੱਤਰ ਸਿੰਘ ਫ਼ੌਜੀ, ਤਰਸੇਮ ਸਿੰਘ ਠੱਠੀਆਂ ਅਤੇ ਪਰਵਾਰਕ ਰਿਸ਼ਤੇਦਾਰ ਸ਼ਾਮਲ ਹੋਏ।