ਜੇਲ੍ਹ 'ਚ ਪਾਸੇ ਵੱਟਦਿਆਂ ਲੰਘੀ ਨਵਜੋਤ ਸਿੱਧੂ ਦੀ ਪਹਿਲੀ ਰਾਤ, ਨਹੀਂ ਖਾਧਾ ਖਾਣਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਦੀ ਨੰਬਰ 241383 ਬਣੀ ਸਿੱਧੂ ਦੀ ਨਵੀਂ ਪਛਾਣ

Navjot Sidhu's first night in jail

 

 ਪਟਿਆਲਾ: ਰੋਡ ਰੇਜ ਮਾਮਲੇ 'ਚ ਪਟਿਆਲਾ ਸੈਂਟਰਲ ਜੇਲ 'ਚ ਗਏ ਨਵਜੋਤ ਸਿੱਧੂ ਹੁਣ ਕੈਦੀ ਨੰਬਰ 241383 ਬਣ ਗਏ (Navjot Sidhu's first night in jail) ਹਨ। ਜੇਲ੍ਹ ਦੇ ਅੰਦਰ ਜਾਣ ਤੋਂ ਬਾਅਦ ਉਹਨਾਂ ਨੂੰ ਇਹ ਕੈਦੀ ਨੰਬਰ ਅਲਾਟ ਕੀਤਾ ਗਿਆ ਹੈ। ਸਿੱਧੂ ਨੇ ਸ਼ੁੱਕਰਵਾਰ ਸ਼ਾਮ ਨੂੰ ਪਟਿਆਲਾ ਸੈਸ਼ਨ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ। ਉਥੇ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਜੇਲ੍ਹ (Navjot Sidhu's first night in jail) ਭੇਜ ਦਿੱਤਾ ਗਿਆ।

 

 

ਪਹਿਲਾਂ ਉਨ੍ਹਾਂ ਨੂੰ ਲਾਇਬ੍ਰੇਰੀ ਦੇ ਅਹਾਤੇ ਵਿੱਚ ਰੱਖਿਆ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਕੈਦੀ ਨੂੰ ਨੰਬਰ ਅਲਾਟ (Navjot Sidhu's first night in jail) ਕਰਕੇ ਬੈਰਕ ਨੰਬਰ 10 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇੱਥੇ ਉਸਨੂੰ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ 8 ਕੈਦੀਆਂ ਨਾਲ ਰੱਖਿਆ ਗਿਆ ਹੈ। ਬੈਰਕਾਂ 'ਚ ਸਿੱਧੂ ਨੂੰ ਸੀਮਿੰਟ ਦੇ ਬਣੇ ਧੜੇ 'ਤੇ ਸੌਣਾ ਪਵੇਗਾ। ਸਿੱਧੂ ਨੂੰ ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਇੱਕ ਕੇਸ ਵਿੱਚ ਇੱਕ ਸਾਲ ਦੀ ਕੈਦ ਦੀ ਸਜ਼ਾ (Navjot Sidhu's first night in jail) ਸੁਣਾਈ ਹੈ।

 

 

ਸਿੱਧੂ ਨੂੰ ਸ਼ੁੱਕਰਵਾਰ ਸ਼ਾਮ 7.15 ਵਜੇ ਜੇਲ੍ਹ ਮੈਨੂਅਲ ਅਨੁਸਾਰ ਦਾਲ ਅਤੇ ਰੋਟੀਆਂ ਦਿੱਤੀਆਂ ਗਈਆਂ। ਹਾਲਾਂਕਿ ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਖਾਣ ਤੋਂ ਇਨਕਾਰ ਕਰ ਦਿੱਤਾ। ਉਹਨਾਂ ਨੇ ਸਿਰਫ ਸਲਾਦ ਅਤੇ ਫਲ ਹੀ ਖਾਦਾ। ਇਸ ਦੇ ਨਾਲ ਹੀ ਸਿੱਧੂ ਦੇ ਕੱਟੜ ਵਿਰੋਧੀ ਬਿਕਰਮ ਮਜੀਠੀਆ ਦੀ ਬੈਰਕ ਸਿੱਧੂ ਤੋਂ 500 ਮੀਟਰ ਦੂਰ ਹੈ। ਮਜੀਠੀਆ ਬੈਰਕ ਨੰਬਰ 11 ਵਿੱਚ ਹੈ। ਉਹ ਡਰੱਗ ਦੇ ਮਾਮਲੇ ਵਿਚ ਜੇਲ੍ਹ ਵਿਚ ਕੈਦ ਹਨ। ਸਿੱਧੂ ਅਤੇ ਮਜੀਠੀਆ ਦੀਆਂ ਬੈਰਕਾਂ ਦੇ ਬਾਹਰ ਵੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ।