Ludhiana News : ਗਰਮੀਆਂ ਦੀਆਂ ਛੁੱਟੀਆਂ ਦੇ ਬਾਵਜੂਦ ਸਕੂਲ ਖੋਲ੍ਹਣ ਵਾਲੇ 10 ਪ੍ਰਾਈਵੇਟ ਸਕੂਲਾਂ 'ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਵਧਦੀ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ

private Schools Closed

Ludhiana News : ਪੰਜਾਬ ਸਰਕਾਰ ਨੇ ਵਧਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਭਰ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਇਨ੍ਹਾਂ ਹੁਕਮਾਂ ਦੇ ਬਾਵਜੂਦ ਵੀ ਲੁਧਿਆਣਾ ਜ਼ਿਲ੍ਹੇ ਦੇ ਕੁੱਝ ਸਕੂਲ ਖੁੱਲ੍ਹੇ ਰਹੇ ,ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਇਨ੍ਹਾਂ ਸਕੂਲਾਂ ਨੂੰ ਬੰਦ ਕਰਵਾ ਦਿੱਤਾ ਹੈ। 

ਦਰਅਸਲ 'ਚ ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਕਰਨ ਹੁਕਮਾਂ ਨੂੰ ਟਿੱਚ ਜਾਣਨ ਵਾਲੇ ਲੁਧਿਆਣਾ ਜ਼ਿਲ੍ਹੇ ਦੇ 10 ਪ੍ਰਾਈਵੇਟ ਸਕੂਲਾਂ 'ਤੇ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਵਿਭਾਗ ਵਲੋਂ ਜਾਰੀ ਸੂਚਨਾ ਮੁਤਾਬਕ ਗਰਮੀਆਂ ਦੀਆਂ ਛੁੱਟੀਆਂ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਖੁਲ੍ਹਣ ਸੰਬੰਧੀ ਸ਼ਿਕਾਇਤਾਂ ਮਿਲੀਆਂ ਸਨ , ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਸਕੂਲਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ। 

ਇਨ੍ਹਾਂ ਸਕੂਲਾਂ ਵਿਚ ਟੈਗਰ ਇੰਟਰਨੈਸ਼ਨਲ ਸਕੂਲ ਲੁਧਿਆਣਾ, ਜੋਸਫ ਸੈਕਰਡ ਹਾਰਟ ਸਕੂਲ ਸਾਊਥ ਸਿਟੀ ਲੁਧਿਆਣਾ, ਗੁਰੂ ਨਾਨਕ ਪਬਲਿਕ ਸਕੂਲ ਬੱਸੀਆ, ਗੁਰੂ ਹਰਕ੍ਰਿਸ਼ਨ ਆਦਰਸ਼ ਸਕੂਲ ਧਾਂਦਰਾ, ਪਿੰਕੀ ਪਲੇਅ ਵੇ ਸਕੂਲ ਸਰਾਭਾ ਨਗਰ, ਗੁਰੂ ਹਰਕ੍ਰਿਸ਼ਨ ਸਕੂਲ ਧਾਂਦਰਾ, ਈ-ਕਨੇਡੀਅਨ ਸਕੂਲ ਮਾਣਕਵਾਲ ਧਾਂਦਰਾ ਰੋਡ, ਸ੍ਰੀਰਾਮ ਯੂਨੀਵਰਸਲ ਸਕੂਲ ਸਰਾਭਾ ਨਗਰ, ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ, ਸੈਂਟਰਲ ਮਾਡਲ ਹ/ਸ ਸਕੂਲ ਲੁਧਿਆਣਾ ਸ਼ਾਮਲ ਹਨ। 

ਦੱਸ ਦੇਈਏ ਕਿ ਇਸ ਐਲਾਨ ਤੋਂ ਬਾਅਦ ਬੀਤੀ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਲਿਖਦਿਆਂ ਕਿਹਾ ਕਿ, “ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਸਾਰੇ ਪ੍ਰਾਈਵੇਟ ਸਕੂਲਾਂ ‘ਤੇ ਵੀ ਲਾਗੂ ਹੈ, ਕੋਈ ਗਲਤਫਹਿਮੀ ਨਹੀਂ ਰਹਿਣੀ ਚਾਹੀਦੀ।” ਪੰਜਾਬ ਸਰਕਾਰ ਵਧਦੀ ਗਰਮੀ ਨੂੰ ਦੇਖਦੇ ਹੋਏ ਬੱਚਿਆਂ ਦੀ ਸਿਹਤ ਸੰਭਾਲ ਲਈ ਪੂਰੀ ਤਰ੍ਹਾਂ ਨਾਲ ਗੰਭੀਰ ਹੈ ਅਤੇ ਕੋਈ ਰਿਸ਼ਕ ਨਹੀਂ ਲੈਣਾ ਚਾਹੁੰਦੀ ਅਤੇ ਮੁੱਖ ਮੰਤਰੀ ਨੇ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਸਕੂਲਾਂ ਨੂੰ ਸਖਤ ਲਹਿਜੇ ‘ਚ ਚੇਤਾਵਨੀ ਦਿੱਤੀ ਸੀ।