Punjab News: ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋ ਬੇਮੁੱਖ ਹੋਏ ਧੜੇ ਦਾ ਮੈਂਬਰ ਬਣਨ ਦਾ ਕੋਈ ਵਿਚਾਰ ਨਹੀਂ: ਮਨਪ੍ਰੀਤ ਇਯਾਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਸਾਡੀ ਲੜਾਈ ਸਿਧਾਂਤਾਂ ਦੀ ਹੈ ਨਾ ਕਿ ਅਹੁਦਿਆਂ ਦੀ'

No thought of becoming a member of a faction that has strayed from Sri Akal Takht Sahib and the Panth: Manpreet Ayali

Punjab News: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਭਗੌੜਾ ਦਲ (ਬਾਦਲ ਧੜੇ )ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਜਵਾਬ ਵਿੱਚ ਕਿਹਾ ਕਿ, ਓਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋ ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਦੀ ਇੰਨ ਬਿੰਨ ਪਾਲਣਾ ਲਈ ਪੂਰਨ ਤੌਰ ਤੇ ਸਮਰਪਿਤ ਹਨ।

ਇਯਾਲੀ ਨੇ ਕਿਹਾ ਕਿ ਓਹਨਾ ਨੇ ਆਪਣੇ ਸਿਆਸੀ ਜੀਵਨ ਵਿੱਚ ਕਦੇ ਵੀ ਇਖ਼ਲਾਕ ਤੋ ਹੇਠਲੀ ਸਿਆਸਤ ਨਹੀਂ ਕੀਤੀ । ਓਹਨਾ ਨੇ ਹਮੇਸ਼ਾ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਪਹਿਰੇਦਾਰੀ ਪਾਰਟੀ ਦੇ ਵਿੱਚ ਰਹਿਕੇ ਵਫਾਦਾਰੀ ਨਾਲ ਕੀਤੀ। ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਉਸ ਵੇਲੇ ਸਖ਼ਤ ਵਿਰੋਧ ਕੀਤਾ ਜਦੋਂ ਪੂਰੀ ਪਾਰਟੀ ਦੀ ਲੀਡਰਸ਼ਿਪ ਜਿਹੜੀ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਸੀ, ਇਹਨਾਂ ਆਰਡੀਨੈਂਸ ਨੂੰ ਸਹੀ ਗਿਰਦਾਨ ਰਹੀ ਸੀ। ਇਸ ਤੋਂ ਬਾਅਦ ਜਦੋਂ ਰਾਸ਼ਟਰਪਤੀ ਦੀ ਚੋਣ ਦਾ ਮੌਕਾ ਆਇਆ ਤਾਂ ਓਹਨਾ ਨੇ ਉਸ ਵੇਲੇ ਵੀ ਉਹਨਾਂ ਨੇ ਪੰਜਾਬ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖੜਨ ਦਾ ਫੈਸਲਾ ਕਰਦੇ ਹੋਏ, ਵੋਟ ਪਾਉਣ ਤੋਂ ਬਾਈਕਾਟ ਕੀਤਾ। ਇਸ ਵੇਲੇ ਜਦੋਂ ਓਹਨਾ ਨੇ ਪੂਰੇ ਤਰੀਕੇ ਨਾਲ ਸਿਆਸਤ ਛੱਡਣ ਦਾ ਮਨ ਬਣਾ ਲਿਆ ਸੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਤੋ ਬਾਅਦ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰਾਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੂਰਨ ਸਮਰਪਿਤ ਭਾਵਨਾ ਹੇਠ ਹੁਕਮਨਾਮਾ ਸਾਹਿਬ ਦੀ ਭਾਵਨਾ ਨੂੰ ਪੂਰਾ ਕਰਨ ਦੀ ਵਚਨਬੱਧਤਾ ਅਤੇ ਆਪਣੀ ਇਖਲਾਕੀ ਜ਼ਿੰਮੇਵਾਰੀ ਨਿਭਾਅ ਰਹੇ ਹਨ।

 ਇਯਾਲੀ ਨੇ ਕਿਹਾ ਕਿ,ਲੜਾਈ ਸਿਧਾਂਤਾ ਦੀ ਹੀ, ਅਸੀਂ ਹੁਕਮਨਾਮਾ ਸਾਹਿਬ ਦੀ ਭਾਵਨਾ ਨੂੰ ਪੂਰਨ ਰੂਪ ਵਿੱਚ ਸਮਰਪਿਤ ਹਾਂ। ਜ਼ਿੰਦਗੀ ਦੇ ਆਖਰੀ ਸਾਹ ਤੱਕ ਸਮਰਪਿਤ ਰਹਾਂਗੇ। ਇਸ ਦੇ ਨਾਲ ਹੀ ਸਰਦਾਰ ਇਯਾਲੀ ਨੇ ਕਿਹਾ ਕਿ ਓਹਨਾਂ ਨੂੰ ਆਪਣੀ ਇਮਾਨਦਾਰੀ ਦੀ ਸਿਆਸਤ ਲਈ ਕਿਸੇ ਤੋ ਸਰਟੀਫਿਕੇਟ ਦੀ ਲੋੜ ਨਹੀਂ ਹੈ।