Amritsar News: ਅੰਮ੍ਰਿਤਸਰ ਵਿੱਚ ਫੜਿਆ ਗਿਆ ਪਾਕਿਸਤਾਨੀ ਘੁਸਪੈਠੀਆ
ਪਾਕਿਸਤਾਨੀ ਨਾਗਰਿਕ ਨੂੰ ਅੰਮ੍ਰਿਤਸਰ ਦੇ ਕਰੀਮਪੁਰਾ ਪਿੰਡ ਦੇ ਨਾਲ ਲੱਗਦੇ ਸਰਹੱਦੀ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
File Photo
Pakistani infiltrator caught in Amritsar: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਵਾਲੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਫੜ ਲਿਆ ਗਿਆ। ਬੀਐਸਐਫ਼ ਦੇ ਬੁਲਾਰੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਉਸ ਨੂੰ ਅੱਗੇ ਦੀ ਜਾਂਚ ਲਈ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਮੰਗਲਵਾਰ ਸ਼ਾਮ ਨੂੰ, ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਇੱਕ ਵਿਅਕਤੀ ਦੀ ਗਤੀਵਿਧੀ ਦਾ ਪਤਾ ਲਗਾਇਆ ਜੋ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਵਾੜ ਵੱਲ ਵਧ ਰਿਹਾ ਸੀ।
ਬੁਲਾਰੇ ਨੇ ਕਿਹਾ, "ਤੁਰੰਤ ਕਾਰਵਾਈ ਕਰਦੇ ਹੋਏ, ਜਵਾਨਾਂ ਨੇ ਉਸ ਨੂੰ ਰੁਕਣ ਦੀ ਚੁਣੌਤੀ ਦਿੱਤੀ ਅਤੇ ਬਾਅਦ ਵਿੱਚ ਉਸ ਨੂੰ ਫੜ ਲਿਆ।"
ਪਾਕਿਸਤਾਨੀ ਨਾਗਰਿਕ ਨੂੰ ਅੰਮ੍ਰਿਤਸਰ ਦੇ ਕਰੀਮਪੁਰਾ ਪਿੰਡ ਦੇ ਨਾਲ ਲੱਗਦੇ ਸਰਹੱਦੀ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।