Patna Sahib News: ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਤਨਖ਼ਾਹੀਆ ਕਰਾਰ
ਸੁਖਬੀਰ ਬਾਦਲ ਨੂੰ ਵੀ ਪੇਸ਼ ਹੋਣ ਦੇ ਆਦੇਸ਼ ਜਾਰੀ
Patna Sahib News: Jathedar Kuldeep Singh Gargaj declared salaried by the Panj Pyare of Patna Sahib
Patna Sahib News: ਸ੍ਰੀ ਪਟਨਾ ਸਾਹਿਬ ਤਖ਼ਤ ਦੇ ਪੰਜ ਪਿਆਰਿਆਂ ਨੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤਨਖਾਹੀਆ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੂੰ ਵੀ ਤਖ਼ਤ ਉੱਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਗਿਆਨੀ ਟੇਕ ਸਿੰਘ ਨੂੰ ਵੀ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਪੰਜ ਪਿਆਰਿਆਂ ਨੇ 10 ਦਿਨ ਦੇ ਅੰਦਰ ਤਖ਼ਤ ਸ੍ਰੀ ਪਟਨਾ ਸਾਹਿਬ ਉੱਤੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।