Kapurthala News : ਕਪੂਰਥਲਾ ਸੜਕ ਹਾਦਸੇ ’ਚ ਵਿਅਕਤੀ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Kapurthala News : ਸੜਕ  ਪਾਰ ਕਰਦਿਆਂ ਵਾਪਰਿਆ ਹਾਦਸਾ, ਤੇਜ਼ ਰਫਤਾਰ ਦੁੱਧ ਵਾਲੇ ਟੈਂਕਰ ਨੇ ਦਰੜਿਆ 

file photo

Kapurthala News in Punjabi : ਸੁਲਤਾਨਪੁਰ ਲੋਧੀ ਦੇ ਪਿੰਡ ਡੱਲਾ ਨੇੜੇ ਪੈਂਦੇ ਤਾਰਪੁਰ ਚੌਂਕ ’ਚ ਸੜਕ ਪਾਰ ਕਰਦਿਆਂ ਤੇਜ ਰਫਤਾਰ ਦੁੱਧ ਦੇ ਟੈਂਕਰ ਵੱਲੋਂ ਟੱਕਰ ਮਾਰੇ ਜਾਣ ’ਤੇ ਇਕ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੂਟਾ ਸਿੰਘ (49) ਪੁੱਤਰ ਸੱਜਣ ਸਿੰਘ ਵਾਸੀ ਪਿੰਡ ਗੱਟਾ ਦਲੇਲ, ਫਿਰੋਜ਼ਪੁਰ ਝਾਰਖੰਡ ਵਜੋਂ ਹੋਈ ਹੈ। ਪੁਲਿਸ ਵੱਲੋਂ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰੱਖੀ ਗਈ ਹੈ। 

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੀ ਚੌਂਕੀ ਡੱਲਾ ਦੀ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਗਈ ਅਤੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਚ ਲੈ ਕੇ ਕਾਰਵਾਈ ਆਰੰਭ ਦਿੱਤੀ ਗਈ। ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਲਈ ਉਸਨੂੰ ਸਿਵਿਲ ਹਸਪਤਾਲਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ।

 (For more news apart from Person dies in Kapurthala road accident News in Punjabi, stay tuned to Rozana Spokesman)