ਅੰਤਰਰਾਸ਼ਟਰੀ ਯੋਗਾ ਦਿਵਸ ਅਤੇ ਜ਼ਿਲ੍ਹਾ ਯੁਵਾ ਸੰਮੇਲਨ ਕਰਵਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਤੇ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਨਹਿਰੂ ਯੁਵਾ ਕੇਂਦਰ, ਆਯੂਸ਼ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ......

People Doing Yoga

ਫ਼ਿਰੋਜ਼ਪੁਰ : ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਤੇ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਨਹਿਰੂ ਯੁਵਾ ਕੇਂਦਰ, ਆਯੂਸ਼ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪਧਰੀ ਯੋਗਾ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ 600 ਦੇ ਕਰੀਬ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਹਿੱਸਾ ਲਿਆ। ਸਮਾਗਮ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਹਰਜੀਤ ਸਿੰਘ ਐਸ.ਡੀ.ਐਮ ਫ਼ਿਰੋਜ਼ਪੁਰ, ਚਰਨਦੀਪ ਸਿੰਘ ਐਸ.ਡੀ.ਐਮ ਗੁਰੂਹਰਸਹਾਏ, ਰਣਜੀਤ ਸਿੰਘ ਸਹਾਇਕ ਕਮਿਸ਼ਨਰ (ਜਨ.), ਸ਼੍ਰੀ ਕੇਸ਼ਵ ਗੋਇਲ ਸਹਾਇਕ ਕਮਿਸ਼ਨਰ (ਸ਼ਕਾਇਤਾਂ), ਅਮਰਜੀਤ ਸਿੰਘ ਐਸ.ਪੀ.ਐਚ, ਜਸਵੰਤ ਸਿੰਘ ਸਕੱਤਰ ਆਰ.ਟੀ.ਏ, ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਪ੍ਰੋਗਰਾਮ ਦੇ ਮੁੱਖ ਮਹਿਮਾਨ ਸ਼੍ਰੀ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਅਪਣੇ ਸੰਬੋਧਨ ਮੌਕੇ ਯੋਗਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਉਨ੍ਹਾਂ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਕੀਤੇ ਜਾਣ ਵਾਲੇ ਵੱਖ-ਵੱਖ ਕੰਮਾਂ ਬਾਰੇ ਵੀ ਚਰਚਾ ਕੀਤੀ। ਯੋਗਾ ਕਰਵਾਉਣ ਦੀ ਰਸਮ ਯੋਗ ਗੁਰੂ ਸ੍ਰ: ਰਣਜੀਤ ਸਿੰਘ, ਸ਼੍ਰੀ ਐਸ.ਐਚ ਚਾਵਲਾ ਪ੍ਰਧਾਨ ਯੋਗ ਜਾਗਰਨ ਸੋਸਾਇਟੀ, ਸ਼੍ਰੀ ਦੀਪਕ ਆਰਟ ਆਫ਼ ਲਿਵਿੰਗ, ਸ਼੍ਰੀ ਸਤੀਸ਼ ਪੁਰੀ ਯੋਗ ਜਾਗਰਨ ਮੰਚ, ਡਾ.ਲਵਪ੍ਰੀਤ ਸਿੰਘ ਆਯੂਸ਼ ਵਿਭਾਗ ਵਲੋਂ ਨਿਭਾਈ ਗਈ। ਇਹ ਪ੍ਰੋਗਰਾਮ ਆਯੂਸ਼ ਵਿਭਾਗ ਪੰਜਾਬ, ਯੁਵਕ ਸੇਵਾਵਾਂ ਵਿਭਾਗ, ਨਿਰੰਕਾਰੀ ਮਿਸ਼ਨ, ਐਚ.ਡੀ.ਐਫ.ਸੀ ਬੈਂਕ ਸਮੇਤ ਵੱਖ-ਵੱਖ ਯੋਗ ਅਤੇ ਸਮਾਜਿਕ ਸੰਸਥਾਵਾਂ ਅਤੇ ਕਲੱਬਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਇਸ ਮੌਕੇ ਡਾ: ਦਰਬਾਰਾ ਸਿੰਘ ਭੁੱਲਰ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ, ਸ਼੍ਰੀ ਸੁਨੀਲ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ,  ਸ਼੍ਰੀ ਚਾਂਦ ਪ੍ਰਕਾਸ਼ ਤਹਿਸੀਲਦਾਰ ਚੋਣਾਂ, ਗੁਰਕਰਨ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ,  ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਬੀਰਪ੍ਰਤਾਪ ਸਿੰਘ ਗਿੱਲ ਰਾਜਿੰਦਰ ਕਟਾਰੀਆ ਮੱਛੀ ਪਾਲਨ ਵਿਭਾਗ, ਡਾ ਅਵਤਾਰ ਗਰੋਵਰ ਆਯੂਸ਼ ਵਿਭਾਗ, ਗੁਰਦੇਵ ਸਿੰਘ ਲੇਖਾਕਾਰ ਨਹਿਰੂ ਯੁਵਾ ਕੇਂਦਰ, ਮਹਿੰਦਰ ਸਿੰਘ ਖੇਤਰੀ ਇੰਚਾਰਜ ਨਿਰੰਕਾਰੀ ਮਿਸ਼ਨ,

ਜਤਿੰਦਰ ਸਿੰਘ ਕਲਸਟਰ ਹੈੱਡ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸੰਸਥਾਵਾਂ ਅਤੇ ਕਲੱਬਾਂ ਦੇ ਮੈਂਬਰ ਹਾਜ਼ਰ ਸਨ।  ਪ੍ਰੋਗਰਾਮ ਦੇ ਅੰਤ ਵਿਚ  ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਵਲੋਂ ਯੋਗਾ ਦਿਵਸ ਨੂੰ ਸਫ਼ਲ ਬਣਾਉਣ ਅਤੇ ਸਹਿਯੋਗ ਦੇਣ ਲਈ ਸਮੂਹ ਹਾਜ਼ਰੀਨ ਦਾ ਧਨਵਾਦ ਕੀਤਾ।