ਪੰਜਾਬ ਦੇ ਚਾਰ ਸ਼ਹੀਦ ਫ਼ੌਜੀਆਂ ਦੇ ਨਾਂ 'ਤੇ ਰੱਖੇ ਸਰਕਾਰੀ ਸਕੂਲਾਂ ਦੇ ਨਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ ਦਿਨੀ ਚੀਨ ਦੀ ਫ਼ੌਜ ਨਾਲ ਯੁੱਧ 'ਚ ਸ਼ਹੀਦ ਹੋਏ ਪੰਜਾਬ ਦੇ ਚਾਰ ਸ਼ਹੀਦ ਫ਼ੌਜੀਆਂ ਦੀ ਯਾਦ ਨੂੰ ਹਮੇਸ਼ਾ ਤਾਜ਼ਾ

four martyred soldiers of Punjab Names of government schools named after

ਚੰਡੀਗੜ੍ਹ, 20 ਜੂਨ (ਗੁਰਉਪਦੇਸ਼ ਭੁੱਲਰ) : ਪਿਛਲੇ ਦਿਨੀ ਚੀਨ ਦੀ ਫ਼ੌਜ ਨਾਲ ਯੁੱਧ 'ਚ ਸ਼ਹੀਦ ਹੋਏ ਪੰਜਾਬ ਦੇ ਚਾਰ ਸ਼ਹੀਦ ਫ਼ੌਜੀਆਂ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖਣ ਲਈ ਸੂਬਾ ਸਰਕਾਰ ਨੇ ਉਨ੍ਹਾਂ ਨਾਲ ਸਬੰਧਤ ਸਕੂਲਾਂ ਦੇ ਨਾਂ ਉਨ੍ਹਾਂ ਦੇ ਨਾਮ ਉਪਰ ਕਰ ਦਿਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਬਾਅਦ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ਤੋਂ ਬਾਅਦ ਸਿਖਿਆ ਵਿਭਾਗ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਅੱਜ ਜਾਰੀ  ਨੋਟੀਫ਼ਿਕੇਸ਼ਨ ਮੁਤਾਬਕ ਸ਼ਹੀਦ ਗੁਰਜਿੰਦਰ ਸਿੰਘ ਦੇ ਨਾਂ 'ਤੇ ਸਰਕਾਰੀ ਹਾਈ ਸਕੂਲ ਤੋਲਾ ਵਾਲ (ਸੰਗਰੂਰ), ਸ਼ਹੀਦ ਗੁਰਤੇਜ ਸਿੰਘ ਦੇ ਨਾਂ 'ਤੇ ਸਰਕਾਰੀ ਮਿਡਲ ਸਕੂਲ ਭੋਜ ਰਾਜ (ਗੁਰਦਾਸਪੁਰ), ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੀਲ (ਪਟਿਆਲਾ) ਦਾ ਨਾਂ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਨਾਂ 'ਤੇ ਰਖਿਆ ਗਿਆ ਹੈ।