ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਬਾਅਦ ਗ੍ਰਾਮ ਪੰਚਾਇਤ ਘਨੌਰੀ ਵੱਲੋਂ ਜਾਰੀ ਮਜ਼ਦੂਰ ਵਿਰੋਧੀ ਮਤਾ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗ੍ਰਾਮ ਪੰਚਾਇਤ ਘਨੌਰੀ ਖੁਰਦ ਵੱਲੋਂ ਜਾਰੀ ਮਜ਼ਦੂਰ ਵਿਰੋਧੀ ਮਤਾ ਰੱਦ ਕਰ ਦਿੱਤਾ ਗਿਆ ਹੈ।

Photo

ਚੰਡੀਗੜ੍ਹ, 21 ਜੂਨ   : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ  ਗ੍ਰਾਮ ਪੰਚਾਇਤ ਘਨੌਰੀ ਖੁਰਦ ਵੱਲੋਂ ਜਾਰੀ ਮਜ਼ਦੂਰ ਵਿਰੋਧੀ ਮਤਾ ਰੱਦ ਕਰ ਦਿੱਤਾ ਗਿਆ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ (ਸੇਵਾਮੁਕਤ ਆਈ.ਏ.ਐਸ.) ਨੇ  ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਨੇ ਲਿਖਤੀ ਰਿਪੋਰਟ ਕਮਿਸ਼ਨ ਨੂੰ ਪੇਸ਼ ਕਰ ਦਿੱਤੀ ਹੈ। ਰਿਪੋਰਟ ਅਨੁਸਾਰ ਗ੍ਰਾਮ ਪੰਚਾਇਤ ਘਨੌਰੀ ਖੁਰਦ ਵਲੋਂ ਪਾਸ ਇਹ ਮਤਾ ਰੱਦ ਕਰ ਦਿੱਤਾ ਗਿਆ ਹੈ

ਅਤੇ ਅਹਿਦ ਕੀਤਾ ਗਿਆ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਮਤਾ ਪਾਸ ਨਹੀਂ ਕੀਤਾ ਜਾਵੇਗਾ ਜਿਸ ਨਾਲ ਪਿੰਡ ਦਾ ਮਾਹੌਲ ਖ਼ਰਾਬ ਹੋਣ ਦੀ ਸੰਭਾਵਨਾ ਹੋਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।